For the best experience, open
https://m.punjabitribuneonline.com
on your mobile browser.
Advertisement

ਕੁੱਟਮਾਰ ਦੇ ਦੋਸ਼ ਹੇਠ ਪਿਓ-ਪੁੱਤ ਖ਼ਿਲਾਫ਼ ਕੇਸ ਦਰਜ

07:12 AM Jun 04, 2024 IST
ਕੁੱਟਮਾਰ ਦੇ ਦੋਸ਼ ਹੇਠ ਪਿਓ ਪੁੱਤ ਖ਼ਿਲਾਫ਼ ਕੇਸ ਦਰਜ
Advertisement

ਪੱਤਰ ਪ੍ਰੇਰਕ
ਸਮਾਣਾ, 3 ਜੂਨ
ਰੰਜਿਸ਼-ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ’ਚ ਸਿਟੀ ਪੁਲੀਸ ਨੇ ਪਿਤਾ-ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜਮਾਂ ’ਚ ਕਰਮ ਸਿੰਘ ਅਤੇ ਉਸ ਦਾ ਪੁੱਤਰ ਮਨਪ੍ਰੀਤ ਸਿੰਘ ਨਿਵਾਸੀ ਘੜਾਮਾਪੱਤੀ ਸ਼ਾਮਲ ਹਨ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐੱਸਆਈ ਪੂਰਨ ਸਿੰਘ ਨੇ ਦੱਸਿਆ ਕਿ ਪਵਨ ਕੁਮਾਰ ਨਿਵਾਸੀ ਘੜਾਮਾਪੱਤੀ ਸਮਾਣਾ ਵੱਲੋਂ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਘਰ ਬਣਾਉਦੇ ਹੋਏ ਮਿਟੀ ਦਬਾਉਣ ਲਈ ਤਰਾਈ ਕਰਦੇ ਸਮੇਂ ਉਸ ਦਾ ਪਾਣੀ ਉਸ ਦੇ ਗੁਆਂਢੀ ਕਰਮ ਸਿੰਘ ਦੇ ਘਰ ਵਿੱਚ ਚਲਾ ਗਿਆ, ਜਿਸ ਨਾਲ ਗੁੱਸੇ ’ਚ ਆਏ ਪਿਤਾ-ਪੁੱਤਰ ਨੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਨਾਲ ਰੰਜਿਸ਼ ਤਹਿਤ ਕੁੱਟਮਾਰ ਕੀਤੀ। ਉਸ ਨੂੰ ਜ਼ਖ਼ਮੀ ਹਾਲਤ ’ਚ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Author Image

Advertisement
Advertisement
×