ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਦੇ ਦੋਸ਼ ਹੇਠ ਪਿਉ-ਪੁੱਤਰਾਂ ਖ਼ਿਲਾਫ਼ ਕੇਸ ਦਰਜ

07:09 AM Oct 16, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਸੈਕਟਰ 39 ਅਰਬਨ ਅਸਟੇਟ ਵਿੱਚ ਗੁਆਂਢੀਆਂ ਵਿਚਾਲੇ ਹੋਏ ਝਗੜੇ ਦੇ ਸਬੰਧ ਵਿੱਚ ਪੁਲੀਸ ਵੱਲੋਂ ਪਿਉ-ਪੁੱਤਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।‌ ਇਸ ਸਬੰਧੀ ਰਾਜੇਸ਼ ਸਹਿਗਲ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਗੇਟ ਕੋਲ ਖੜ੍ਹਕੇ ਕੇਬਲ ਦਾ ਕੰਮ ਕਰਨ ਵਾਲੇ ਵਿਅਕਤੀ ਨਾਲ ਗੱਲਬਾਤ ਕਰ ਰਿਹਾ ਸੀ ਕਿ ਗੁਆਂਢੀ ਅਸ਼ੋਕ ਕੁਮਾਰ ਨੇ ਉਨ੍ਹਾਂ ਦੀ ਵੀਡਿਓ ਬਣਾਉਣੀ ਸ਼ੁਰੂ ਕਰ ਦਿੱਤੀ। ਉਸ ਵੱਲੋਂ ਮਨਾ ਕਰਨ ’ਤੇ ਉਹ ਅਤੇ ਉਸਦਾ ਲੜਕਾ ਗਲੀ ਵਿੱਚ ਆ ਗਏ ਅਤੇ ਉਸਦੀ ਕੁੱਟਮਾਰ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਫ਼ਰਾਰ ਹੋ ਗਏ। ਥਾਣੇਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਅਸ਼ੋਕ ਕੁਮਾਰ ਅਤੇ ਉਸਦੇ ਛੋਟੇ ਲੜਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement