ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਦੀ ਮੌਤ ਦੇ ਮਾਮਲੇ ਵਿੱਚ ਪੰਦਰਾਂ ਖ਼ਿਲਾਫ਼ ਕੇਸ ਦਰਜ

08:16 AM Jul 08, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਜੁਲਾਈ
ਭੇਤਭਰੀ ਹਾਲਤ ’ਚ ਕੱਲ੍ਹ ਹੋਈ ਨਾਬਾਲਗ ਦੀ ਮੌਤ ਦੇ ਮਾਮਲੇ ’ਚ ਪੁਲੀਸ ਨੇ ਕਰੀਬ 15 ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਕੀਤਾ ਹੈ। ਜਾਣਕਾਰੀ ਅਨੁਸਾਰ 24 ਜੂਨ ਨੂੰ ਰੋਹਿਤ ਮਸੀਹ ਆਪਣੀ ਪ੍ਰੇਮਿਕਾ ਨਾਲ ਘਰੋਂ ਭੱਜ ਗਿਆ ਸੀ। ਇਸ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਲੱਭ ਕੇ ਕਥਿਤ ਤੌਰ ’ਤੇ ਅਗਵਾ ਕਰ ਲਿਆ ਤੇ ਲੜਕੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪਰਿਵਾਰ ਨੇ ਨੌਜਵਾਨ ਨੂੰ ਪੁਲੀਸ ਹਵਾਲੇ ਕਰ ਦਿੱਤਾ ਸੀ, ਜਿਸ ਨੂੰ ਅਦਾਲਤ ’ਚ ਪੇਸ਼ ਕਰਨ ਮਗਰੋਂ ਲੁਧਿਆਣਾ ਦੇ ਬਾਲ ਸੁਧਾਰ ਘਰ ’ਚ ਭੇਜ ਦਿੱਤਾ। ਲਾਬਾਲਗ ਨੇ ਅੰਦਰੂਨੀ ਸੱਟਾਂ ਲੱਗਣ ਕਾਰਨ ਦਰਦ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ 4 ਜੁਲਾਈ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕ ਰੋਹਿਤ ਮਸੀਹ ਦੇ ਪਿਤਾ ਮੇਜਰ ਮਸੀਹ ਦੀ ਸ਼ਿਕਾਇਤ ’ਤੇ ਕਰੀਬ 15 ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਨਾਮਜ਼ਦ ਕੀਤੇ ਮੁਲਜ਼ਮਾਂ ’ਚ ਜੋਰਜ ਸਿੰਘ, ਜੈਦੀਪ ਸਿੰਘ, ਲਾਭ ਮਸੀਹ, ਮਾਨੂ ਸਿੰਘ, ਮਿੰਟੂ ਮਸੀਹ, ਗੁਲਸ਼ਨ ਮਸੀਹ, ਛੱਬੋ ਸਾਰੇ ਵਾਸੀ ਪਿੰਡ ਚਮਿਆਰੀ, ਦਿਲਬਾਗ ਸਿੰਘ ਨਵਾਂ ਪਿੰਡ ਜੰਡਿਆਲਾ, ਕਰਨ ਅਤੇ ਗਗਨ ਦੋਵੇਂ ਵਾਸੀ ਪਿੰਡ ਭੂਰੇਗਿੱਲ ਅਤੇ ਪੰਜ ਅਣਪਛਾਤੇ ਵਿਅਕਤੀ ਸ਼ਾਮਲ ਹਨ। ਮੇਜਰ ਮਸੀਹ ਨੇ ਪੁਲੀਸ ਨੂੰ ਦੱਸਿਆ ਕਿ ਰੋਹਿਤ ਦਾ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸੀ।
ਉਸ ਨੇ ਦੱਸਿਆ ਕਿ 24 ਜੂਨ ਨੂੰ ਉਹ ਲੜਕੀ ਸਣੇ ਘਰੋਂ ਫਰਾਰ ਹੋ ਗਿਆ ਸੀ। ਉਸ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਥਾਣਾ ਅਜਨਾਲਾ ਦੇ ਐੱਸਐੱਚਓ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਪੁਲੀਸ ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੀ ਹੈ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

Advertisement

Advertisement