ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੱਟਮਾਰ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਪੰਜ ਜੀਆਂ ਖ਼ਿਲਾਫ਼ ਕੇਸ ਦਰਜ

06:10 AM Jun 07, 2024 IST

ਪੱਤਰ ਪ੍ਰੇਰਕ
ਕੁਰਾਲੀ, 6 ਜੂਨ
ਬਲਾਕ ਮਾਜਰੀ ਦੇ ਪਿੰਡ ਤਾਰਾਪੁਰ ਵਿੱਚ ਸਹੁਰੇ ਪਰਿਵਾਰ ਵੱਲੋਂ ਲੜਕੇ ਦੇ ਘਰ ਵਿੱਚ ਦਾਖਲ ਹੋ ਕੇ ਕੀਤੀ ਕੁੱਟਮਾਰ ਨੂੰ ਲੈ ਕੇ ਮਹਿਲਾ ਸਮੇਤ ਪੰਜ ਜਣਿਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਪੁੁਲੀਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਜਦ ਕਿ ਕੁੱਟਮਾਰ ਦੇ ਜ਼ਖ਼ਮੀਆਂ ਨੂੰ ਕੁਰਾਲੀ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਪਵਨ ਕੁਮਾਰ ਪੁੱਤਰ ਪ੍ਰੀਤਮ ਚੰਦ ਤਾਰਾਪੁਰ ਨੇ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਨੇ ਉਸ ਦੀ ਮਾਤਾ ਤੇ ਉਸ ’ਤੇ ਹਮਲਾ ਕਰ ਦਿੱਤਾ ਤੇ ਕੁੱਟਮਾਰ ਦੌਰਾਨ ਉਹ, ਉਸ ਦੀ ਮਾਤਾ ਅਤੇ ਭਰਜਾਈ ਜ਼ਖ਼ਮੀ ਹੋ ਗਏ। ਰੌਲਾ ਪਾਉਣ ’ਤੇ ਹਮਲਾ ਕਰਨ ਵਾਲੇ ਗੱਡੀ ਵਿੱਚ ਸਵਾਰ ਹੋ ਕੇ ਭੱਜ ਨਿਕਲੇ। ਇਸੇ ਦੌਰਾਨ ਇਕੱਠੇ ਹੋਏ ਲੋਕਾਂ ਨੇ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਕੁਰਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ। ਮੁੱਢਲੀ ਜਾਂਚ ਤੋਂ ਬਾਅਦ ਮਾਜਰੀ ਪੁਲੀਸ ਨੇ ਪਵਨ ਕੁਮਾਰ ਦੇ ਬਿਆਨਾਂ ’ਤੇ ਦੀਪਕ, ਰਮਲ ਵਰਮਾ, ਸਤੀਸ਼ ਵਰਮਾ, ਕੇਵਲ ਅਤੇ ਸੁਰੇਸ਼ ਵਰਮਾ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਸਬੰਧੀ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ ਦੇ ਮੁਖੀ ਪ੍ਰੀਤਮ ਚੰਦ ਨੇ ਜ਼ਿਲ੍ਹਾ ਪੁਲੀਸ ਮੁਖੀ ਤੋਂ ਮੰਗ ਕੀਤੀ ਕਿ ਹੈ ਕਿ ਪਰਚੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Advertisement

Advertisement
Advertisement