For the best experience, open
https://m.punjabitribuneonline.com
on your mobile browser.
Advertisement

ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜ ਖ਼ਿਲਾਫ਼ ਕੇਸ ਦਰਜ

08:45 AM Aug 30, 2024 IST
ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜ ਖ਼ਿਲਾਫ਼ ਕੇਸ ਦਰਜ
Advertisement

ਪੱਤਰ ਪ੍ਰੇਰਕ
ਰਤੀਆ, 29 ਅਗਸਤ
ਪਿੰਡ ਨਾਗਪੁਰ ਵਿੱਚ ਇਕ ਘਰ ਵਿਚ ਵੜ ਕੇ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਪੁਲੀਸ ਨੇ ਪਿੰਡ ਦੇ ਰੋਹਿਤ ਦੇ ਬਿਆਨਾਂ ਦੇ ਅਧਾਰ ਤੇ ਪ੍ਰਵੀਨ ਕੁਮਾਰ, ਸੁਨੀਲ ਕੁਮਾਰ, ਵਿਕਰਮ, ਸੱਤੂ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਿੰਡ ਵਿਚ ਨਾਈ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਉਹ ਘਰ ਵਿਚ ਸੀ। ਇਸੇ ਦੌਰਾਨ ਹੀ ਪਿੰਡ ਦੇ ਨੌਜਵਾਨਾਂ ਨੇ ਦਰਵਾਜ਼ਾ ਖੁੱਲ੍ਹਵਾ ਲਿਆ। ਘਰ ਅੰਦਰ ਵੜਦੇ ਹੀ ਮੁਲਜ਼ਮ ਲੋਹੇ ਦੀਆਂ ਪਾਈਪਾਂ ਅਤੇ ਸੱਬਲ ਨਾਲ ਉਸ ਦੀ ਕੁੱਟਮਾਰ ਕਰਨ ਲੱਗੇ। ਮਗਰੋਂ ਉਹ ਧਮਕੀਆਂ ਦਿੰਦੇ ਹੋਏ ਭੱਜ ਗਏ। ਪਹਿਲਾਂ ਉਸ ਨੂੰ ਸਰਕਾਰੀ ਹਸਪਤਾਲ ਮਗਰੋਂ ਅਗਰੋਹਾ ਮੈਡੀਕਲ ਲਿਆਂਦਾ ਗਿਆ। ਪੁਲੀਸ ਨੇ ਜ਼ਖ਼ਮੀ ਦੇ ਬਿਆਨਾਂ ਦੇ ਅਧਾਰ ’ਤੇ ਨਾਮਜ਼ਦ ਅਤੇ ਅਣਪਛਾਤੇ ਲੋਕਾਂ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

joginder kumar

View all posts

Advertisement