ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਾਇਨਾਂਸ ਕੰਪਨੀ ਦੇ ਮੁਲਾਜ਼ਮ ਨੂੰ ਲੁੱਟਣ ਵਾਲੇ ਪੰਜ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

10:01 AM Jun 17, 2024 IST

ਜਸਵੰਤ ਜੱਸ
ਫਰੀਦਕੋਟ, 16 ਜੂਨ
ਫਰੀਦਕੋਟ ਦੇ ਪਿੰਡ ਜੀਵਨ ਵਾਲਾ ਨਜ਼ਦੀਕ ਕੱਲ੍ਹ ਇੱਕ ਨਿੱਜੀ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਕਥਿਤ ਤੌਰ ’ਤੇ ਪੈਸਿਆਂ ਵਾਲਾ ਬੈਗ ਅਤੇ ਮੋਬਾਈਲ ਖੋਹਣ ਦੇ ਮਾਮਲੇ ਨੂੰ ਪੁਲੀਸ ਨੇ ਹੱਲ ਕਰਨ ਦਾ ਦਾਅਵਾ ਕੀਤਾ ਹੈ। ਸੂਚਨਾ ਅਨੁਸਾਰ ਸੁਨੀਲ ਕੁਮਾਰ ਕੋਟਕਪੂਰੇ ਦੀ ਇੱਕ ਨਿੱਜੀ ਫਾਇਨਾਂਸ ਕੰਪਨੀ ਵਿੱਚ ਕੰਮ ਕਰਦਾ ਹੈ ਅਤੇ ਉਹ ਕਿਸ਼ਤਾਂ ਉਗਰਾਹਉਣ ਲਈ ਪਿੰਡ ਵਿੱਚ ਗਿਆ ਸੀ ਜਿਸ ਨੂੰ ਕਥਿਤ ਤੌਰ ’ਤੇ ਜਿਉਣ ਵਾਲੇ ਪਿੰਡ ਦੇ ਬਾਹਰਵਾਰ ਪੰਜ ਹਥਿਆਰਬੰਦ ਨੌਜਵਾਨਾਂ ਨੇ ਰੋਕ ਲਿਆ ਅਤੇ ਉਸ ਤੋਂ ਪੈਸਿਆਂ ਵਾਲਾ ਬੈਗ ਖੋਹ ਲਿਆ ਜਿਸ ਵਿੱਚ ਕਰੀਬ 30 ਹਜ਼ਾਰ ਰੁਪਏ ਸਨ ਅਤੇ ਇਸ ਤੋਂ ਇਲਾਵਾ ਉਸਦਾ ਮੋਬਾਈਲ ਫੋਨ ਵੀ ਖੋਹ ਲਿਆ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੀ ਪੜਤਾਲ ਤੋਂ ਬਾਅਦ ਇਸ ਮਾਮਲੇ ਵਿੱਚ ਸੁਖਪ੍ਰੀਤ ਸਿੰਘ, ਗੁਰਭੇਜ ਸਿੰਘ, ਉਪਿੰਦਰ ਸਿੰਘ, ਮਨਜਿੰਦਰ ਸਿੰਘ, ਸੁਖਜਿੰਦਰ ਸਿੰਘ ਖਿਲਾਫ ਆਈ.ਪੀ.ਸੀ ਦੀ ਧਾਰਾ 395, 397, 341, 506 ਤਹਿਤ ਪਰਚਾ ਦਰਜ ਕਰ ਲਿਆ ਹੈ ਅਤੇ ਇਸ ਕੇਸ ਵਿੱਚ ਇੱਕ ਮੁਲਜ਼ਮ ਸੁਖਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਹੱਲ ਹੋਣ ਨਾਲ ਫਰੀਦਕੋਟ ਜ਼ਿਲ੍ਹੇ ਵਿੱਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਲੁੱਟ ਖੋਹ ਦੀਆਂ ਹੋਰ ਘਟਨਾਵਾਂ ਬਾਰੇ ਵੀ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨੂੰ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲੀਸ ਨੇ ਗ੍ਰਿਫਤਾਰ ਮੁਲਜ਼ਮ ਕੋਲੋਂ ਕੁਝ ਨਕਦੀ ਅਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੜਤਾਲ ਮਗਰੋਂ ਜਲਦੀ ਹੀ ਸਾਰੇ ਮਾਮਲਾ ਦਾ ਖੁਲਾਸਾ ਕਰ ਦਿੱਤਾ ਜਾਵੇਗਾ।

Advertisement

Advertisement
Advertisement