ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਬਾਲਗ ਦਾ ਵਿਆਹ ਕਰਨ ’ਤੇ ਮਾਂ ਸਣੇ ਚਾਰ ਖਿਲਾਫ਼ ਕੇਸ ਦਰਜ

11:09 AM Sep 15, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 14 ਸਤੰਬਰ
ਇੱਥੋਂ ਦੇ ਨਾਨਕਸਰ ਮੁਹੱਲਾ ਦੇ ਇਕ ਵਾਸੀ ਬਲਵਿੰਦਰ ਸਿੰਘ ਨੇ ਆਪਣੀ ਨਾਬਾਲਗ ਲੜਕੀ ਦਾ ਵਿਆਹ ਕਰਨ ਖਿਲਾਫ਼ ਆਪਣੀ ਪਤਨੀ ਸਮੇਤ ਚਾਰ ਜਣਿਆਂ ਖਿਲਾਫ਼ ਸਥਾਨਕ ਥਾਣਾ ਸਿਟੀ ਵਿੱਚ ਫੌਜਦਾਰੀ ਕੇਸ ਦਰਜ ਕਰਵਾਇਆ ਹੈ| ਮੁਲਜ਼ਮਾਂ ਵਿੱਚ ਸ਼ਿਕਾਇਤਕਰਤਾ ਦੀ ਪਤਨੀ ਬਲਜੀਤ ਕੌਰ ਵਾਸੀ ਨਾਨਕਸਰ ਮੁਹੱਲਾ ਤੋਂ ਇਲਾਵਾ ਇਲਾਕੇ ਦੇ ਪਿੰਡ ਕੱਦਗਿੱਲ ਦੇ ਵਾਸੀ ਗੁਰਦੇਵ ਸਿੰਘ, ਉਸ ਦੀ ਪਤਨੀ ਗੁਰਮੀਤ ਕੌਰ ਅਤੇ ਉਨ੍ਹਾਂ ਦੇ ਲੜਕੇ ਦਵਿੰਦਰ ਸਿੰਘ ਦਾ ਨਾਂ ਸ਼ਾਮਲ ਹਨ|
ਬਲਵਿੰਦਰ ਸਿੰਘ ਨੇ ਥਾਣਾ ਸਿਟੀ ਦੀ ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਕਿਹਾ ਕਿ ਮੁਲਜ਼ਮਾਂ ਨੇ ਉਸ ਦੀ ਨਾਬਾਲਗ ਲੜਕੀ ਦੇ ਅਸਲ ਆਧਾਰ ਕਾਰਡ ਵਿੱਚ ਦਰਜ ਜਨਮ ਮਿਤੀ 12 ਦਸੰਬਰ, 2007 ਨਾਲ ਛੇੜਛਾੜ ਕਰ ਕੇ 12 ਫਰਵਰੀ, 2006 ਕਰ ਕੇ ਇਕ ਜਾਅਲੀ ਆਧਾਰ ਕਾਰਡ ਬਣਾਇਆ ਜਿਸ ਦੇ ਆਧਾਰ ’ਤੇ ਉਨ੍ਹਾਂ ਉਸਦੀ ਮਰਜ਼ੀ ਦੇ ਬਿਨਾਂ ਲੜਕੀ ਦਾ ਵਿਆਹ ਗੁਰਦੁਆਰਾ ਧੋੜਾ ਸਾਹਿਬ , ਤਰਨ ਤਾਰਨ ਵਿਖੇ ਸੰਪੂਰਨ ਕਰਵਾਇਆ|
ਪੁਲੀਸ ਅਧਿਕਾਰੀ ਏ ਐੱਸ ਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਨਾਬਾਲਗ ਲੜਕੀ ਦਾ ਵਿਆਹ ਕਰਨ ਦੇ ਦੋਸ਼ ਹੇਠ ਬੀਐੱਨਐੱਸ ਦੀਆਂ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕੀਤੀ ਹੈ| ਫਿਲਹਾਲ ਮੁਲਜ਼ਮ ਗ੍ਰਿਫ਼ਤ ਤੋਂ ਬਾਹਰ ਹਨ।

Advertisement

Advertisement