ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੱਟਮਾਰ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਕੇਸ ਦਰਜ

08:24 AM Aug 04, 2024 IST

ਪੱਤਰ ਪ੍ਰੇਰਕ
ਸਮਾਣਾ, 3 ਅਗਸਤ
ਇੱਥੇ ਰੰਜਿਸ਼ ਕਾਰਨ ਰਾਹ ’ਚ ਘੇਰ ਕੇ ਕੁੱਟਮਾਰ ਕਰਨ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਮਵੀਕਲਾਂ ਪੁਲੀਸ ਨੇ ਦੋ ਭਰਾਵਾਂ ਸਣੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਜਸਵੀਰ ਸਿੰਘ, ਜਸਮੇਲ ਸਿੰਘ, ਰਮਨ ਸਿੰਘ ਤੇ ਸ਼ਰਨਜੀਤ ਸਿੰਘ ਸਾਰੇ ਨਿਵਾਸੀ ਪਿੰਡ ਕਕਰਾਲਾ ਭਾਇਕਾ ਸ਼ਾਮਲ ਹਨ। ਮਵੀਕਲਾਂ ਪੁਲੀਸ ਚੌਕੀ ਦੇ ਮੁਖੀ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਹੈੈਪੀ ਨਿਵਾਸੀ ਕਕਰਾਲਾ ਭਾਇਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਹਰੇ ਚਾਰੇ ਦਾ ਆਚਾਰ ਬਣਾਉਣ ਦਾ ਇਕ ਹੀ ਧੰਦੇ ਕਾਰਨ ਮੁਲਜ਼ਮ ਉਸ ਨਾਲ ਰੰਜਿਸ਼ ਰੱਖਦੇ ਹਨ। ਪਹਿਲੀ ਅਗਸਤ ਦੀ ਰਾਤ ਨੂੰ ਜਦੋਂ ਉਹ ਮੋਟਰਸਾਈਕਲ ’ਤੇ ਆਪਣੇ ਭਰਾ ਨਾਲ ਪਿੰਡ ਨੇੜੇ ਪਹੁੰਚਿਆ ਤਾਂ ਮੁਲਜ਼ਮਾਂ ਨੇ ਉਸ ਨੂੰ ਘੇਰ ਕੇ ਤੇਜ਼ਧਾਰ ਹੱਥਿਆਰਾਂ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

Advertisement

Advertisement
Advertisement