ਕਤਲ ਦੇ ਦੋਸ਼ ਹੇਠ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ
ਪੱਤਰ ਪ੍ਰੇਰਕ
ਜਲਾਲਾਬਾਦ, 29 ਜੁਲਾਈ
ਇੱਥੇ ਜਲਾਲਾਬਾਦ ਵਿੱਚ ਚਾਰ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਕੇ ਉਸ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੁਲੀਸ ਨੇ ਇਸ ਸਬੰਧ ਵਿੱਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਂਚ ਅਧਿਕਾਰੀ ਇੰਸਪੈਕਟਰ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਵੀਰ ਸਿੰਘ ਵਾਸੀ ਚੱਕ ਕਾਠਗੜ੍ਹ ਉਰਫ਼ ਦਰੋਗਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਲਵਪ੍ਰੀਤ ਸਿੰਘ ਦੀ 23 ਜੁਲਾਈ ਨੂੰ ਰਾਤ 8 ਵਜੇ ਦੇ ਕਰੀਬ ਸਾਗਰ, ਗੇਵੀ ਵਾਸੀ ਲੱਲਾ ਬਸਤੀ ਅਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ ਜਿਸ ਕਾਰਨ ਲਵਪ੍ਰੀਤ ਸਿੰਘ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਲਵਪ੍ਰੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।
ਬੋਹਾ (ਪੱਤਰ ਪ੍ਰੇਰਕ): ਪਿੰਡ ਹਾਕਮਵਾਲਾ ਦੇ ਸੂਏ ਵਿੱਚੋਂ ਮਿਲੀ ਅਣਪਛਾਤੀ ਲਾਸ਼ ਦੀ ਸ਼ਨਾਖਤ ਹੋ ਗਈ ਹੈ। ਇਸ ਸਬੰਧੀ ਲਥਾਣਾ ਬੋਹਾ ਦੇ ਮੁਖੀ ਭੁਪਿੰਦਰਜੀਤ ਸਿੰਘ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੁੱਤਰ ਵਾਸੀ ਨੰਗਲ ਕਲਾਂ ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈੈ। ਉਨ੍ਹਾਂ ਦੱਸਿਆ ਕਿ ਸੂਏ ਵਿੱਚੋਂ ਲਾਸ਼ ਮਿਲਣ ਤੋਂ ਬਾਅਦ ਇਹ ਬੁਢਲਾਡਾ ਹਸਪਤਾਲ ਦੀ ਮੌਰਚਰੀ ਵਿੱਚ ਰੱਖੀ ਗਈ ਸੀ, ਜਿਸ ਦੀ ਅੱਜ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਬੋਹਾ ਪੁਲੀਸ ਨੇ ਇਸ ਸਬੰਧੀ ਧਾਰਾ 174 ਅਧੀਨ ਕਾਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।