ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਰਜਾਈ ਦੀ ਕੁੱਟਮਾਰ ਦੇ ਦੋਸ਼ ਤਹਿਤ ਜੇਠ ਤੇ ਭਤੀਜੇ ਖ਼ਿਲਾਫ਼ ਕੇਸ ਦਰਜ

10:08 AM Aug 14, 2024 IST

ਰੋਹਿਤ ਗੋਇਲ
ਪੱਖੋ ਕੈਂਚੀਆਂ, 13 ਅਗਸਤ
ਪਿੰਡ ਚੂੰਘਾਂ ਦੀ ਔਰਤ ਦੀ ਕੁੱਟਮਾਰ ਕਰਨ ’ਤੇ ਉਸ ਦੇ ਜੇਠ ਅਤੇ ਭਤੀਜੇ ਖ਼ਿਲਾਫ਼ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਥਾਣਾ ਟੱਲੇਵਾਲ ਦੇ ਐੱਸਐੱਚਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਤਪਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਪਰਮਜੀਤ ਕੌਰ ਪਤਨੀ ਗੁਰਮੇਲ ਸਿੰਘ ਵਾਸੀ ਚੂੰਘਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਜੇਠ ਨਿਰਮਲ ਸਿੰਘ ਅਤੇ ਉਸ ਦੇ ਪੁੱਤ ਪ੍ਰਦੀਪ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਉਸ ਦੇ ਘਰ ਅੰਦਰ ਆ ਵੜੇ। ਦੋਵਾਂ ਨੇ ਕਹੀ ਤੇ ਕਿਰਪਾਨ ਮਾਰ ਕੇ ਉਸ ਨੂੰ ਜ਼ਖ਼ਮੀ ਕਰਨ ਉਪਰੰਤ ਠੁੱਡੇ ਮਾਰੇ ਅਤੇ ਵਾਲਾਂ ਤੋਂ ਫੜ ਕੇ ਖਿੱਚ ਧੂਹ ਕੀਤੀ। ਮਗਰੋਂ ਉਹ ਭੱਜ ਗਏ। ਉਸ ਦੇ ਪਤੀ ਗੁਰਮੇਲ ਸਿੰਘ ਨੇ ਉਸ ਨੂੰ ਤਪਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲੀਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement