ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਤਰਕਾਰ ਤੱਗੜ ਤੇ ਅਵਤਾਰ ਨਗਲਾ ਖ਼ਿਲਾਫ਼ ਬਲੈਕਮੇਲ ਕਰਨ ਦੇ ਦੋਸ਼ ਹੇਠ ਕੇਸ ਦਰਜ

06:05 AM May 16, 2024 IST

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 15 ਮਈ
ਪੁਲੀਸ ਨੇ ਲੋਕ ਸਭਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਦੀ ਕੰਪਨੀ ਵੱਲੋਂ ਬਲੈਕਮੇਲ ਕਰਨ ਦੀ ਨੀਅਤ ਨਾਲ ਉਨ੍ਹਾਂ ਦੇ ਪ੍ਰਾਜੈਕਟਾਂ ਦੀ ਵੀਡੀਓ ਸ਼ੇਅਰ ਕਰਨ ਦੇ ਦੋਸ਼ ਹੇਠ ਇੱਕ ਯੂ-ਟਿਊਬਰ ਪੱਤਰਕਾਰ ਰਾਜਿੰਦਰ ਸਿੰਘ ਤੱਗੜ ਅਤੇ ਅਵਤਾਰ ਨਗਲਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪੱਤਰਕਾਰ ਰਾਜਿੰਦਰ ਸਿੰਘ ਤੱਗੜ ਖ਼ਿਲਾਫ਼ ਪਹਿਲਾਂ ਹੀ ਇਕ ਮਾਮਲੇ ਵਿੱਚ ਜੇਲ੍ਹ ’ਚ ਬੰਦ ਹਨ। ਉਨ੍ਹਾਂ ਖ਼ਿਲਾਫ਼ ਪੁਲੀਸ ਨੇ ਇਹ ਦੂਜਾ ਕੇਸ ਦਰਜ ਕੀਤਾ ਹੈ ਜਦਕਿ ਅਵਤਾਰ ਸਿੰਘ ਨਗਲਾ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਐਨਕੇ ਸ਼ਰਮਾ ਇੰਟਰਪ੍ਰਾਈਜ਼ਿਜ਼ ਪ੍ਰਾਈਵੇਟ ਲਿਮਟਿਡ ਦੇ ਅਧਿਕਾਰੀ ਨੇ ਸ਼ਿਕਾਇਤ ਦੇ ਕੇ ਦੱਸਿਆ ਕਿ ਨਗਲਾ ਅਤੇ ਤੱਗੜ ਉਨ੍ਹਾਂ ਦਾ ਪ੍ਰਾਜੈਕਟਾਂ ਦੀ ਵੀਡਿਓ ਬਣਾ ਕੇ ਵੱਖ ਵੱਖ ਵਿਭਾਗਾਂ ਨੂੰ ਝੂਠੀਆਂ ਸ਼ਿਕਾਇਤਾਂ ਕਰਦੇ ਹਨ ਜਿਨ੍ਹਾਂ ਦਾ ਮਕਸਦ ਉਨ੍ਹਾਂ ਨੂੰ ਬਲੈਕਮੇਲ ਕਰਨਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਚੋਣਾਂ ਵੇਲੇ ਇਹ ਲੋਕ ਹੋਰ ਸਰਗਰਮ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਝੂਠੀਆਂ ਵੀਡੀਓਜ਼ ਵਾਇਰਲ ਕਰਕੇ ਬਦਨਾਮ ਕਰਦੇ ਹਨ। ਪੁਲੀਸ ਨੇ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement