ਕੁੱਟਮਾਰ ਦੇ ਦੋਸ਼ ਤਹਿਤ ਨੌਂ ਜਣਿਆਂ ਖ਼ਿਲਾਫ਼ ਕੇਸ ਦਰਜ
07:53 AM Feb 13, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਫਰਵਰੀ
ਥਾਣਾ ਟਿੱਬਾ ਦੀ ਪੁਲੀਸ ਨੇ ਤਿੰਨ ਜਣਿਆਂ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਨੌਂ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜੈਨ ਕਲੋਨੀ ਰਾਹੋਂ ਰੋਡ ਵਾਸੀ ਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਆਪਣੇ ਘਰ ਵਿੱਚ ਹਾਜ਼ਰ ਸੀ ਤਾਂ ਉਸਦੇ ਗੁਆਂਢ ਵਿੱਚ ਰਹਿੰਦੇ ਕੁੱਝ ਲੋਕਾਂ ਨੇ ਰੰਜਿਸ਼ ਕਾਰਨ ਘਰ ਦੇ ਬਾਹਰ ਉਸਦੀ, ਭਰਾ ਸੋਹਨ ਸਿੰਘ ਤੇ ਪਿਤਾ ਅਵਤਾਰ ਸਿੰਘ ਦੀ ਕੁੱਟਮਾਰ ਕੀਤੀ। ਉਨ੍ਹਾਂ ਘਰ ਦੇ ਗੇਟ ਦੀ ਭੰਨ੍ਹਤੋੜ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਫਰਾਰ ਗਏ। ਥਾਣੇਦਾਰ ਰਵਿੰਦਰ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਮਨਪ੍ਰੀਤ ਸਿੰਘ ਅਤੇ ਉਸਦੇ ਭਰਾ, ਲੱਕੀ, ਮਨਪ੍ਰੀਤ ਸਿੰਘ ਦਾ ਪਿਤਾ ਵਾਸੀਆਨ ਜੈਨ ਕਲੋਨੀ, ਰਾਹੋਂ ਰੋਡ, ਮਨਪ੍ਰੀਤ ਸਿੰਘ ਦੇ ਸਹੁਰੇ ਤੇ ਉਸ ਨਾਲ 4-5 ਹੋਰ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
Advertisement