ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨੀ ਵਿਵਾਦ ’ਚ ਕੁੱਟਮਾਰ ਕਰਨ ਦੇ ਦੋਸ਼ ਹੇਠ ਸੱਤ ਖ਼ਿਲਾਫ਼ ਕੇਸ ਦਰਜ

10:29 AM Jun 07, 2024 IST

ਪੱਤਰ ਪ੍ਰੇਰਕ
ਰਤੀਆ, 6 ਜੂਨ
ਇੱਥੋਂ ਨੇੜਲੇ ਪਿੰਡ ਨਥਵਾਨ ਵਿੱਚ ਜ਼ਮੀਨ ਦੇ ਵਿਵਾਦ ਵਿੱਚ ਕੁੱਟਮਾਰ ਕੀਤੇ ਜਾਣ ’ਤੇ ਸ਼ਹਿਰ ਥਾਣਾ ਪੁਲੀਸ ਨੇ ਪਿੰਡ ਦੇ ਗੁਰਜੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਕਸ਼ਮੀਰ ਸਿੰਘ, ਬਿੱਟੂ, ਗੁਰਪਾਲ, ਬਲਵੀਰ ਸਿੰਘ, ਰਿੰਕੂ, ਪਰਮਜੀਤ ਕੌਰ ਅਤੇ ਮਨਜੀਤ ਕੌਰ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਨਥਵਾਨ ਢਾਣੀ ਵਿੱਚ ਗੰਨੇ ਦੀ ਰੇਹੜੀ ਲਗਾ ਕੇ ਮਿਹਨਤ ਮਜ਼ਦੂਰੀ ਕਰਦਾ ਹੈ।
ਉਸ ਦੀ ਅੰਗਹੀਣ ਭੈਣ ਛਿੰਦਰਪਾਲ ਨੇ ਆਪਣੀ 5 ਕਨਾਲ ਜ਼ਮੀਨ ਰਵਿੰਦਰ ਤੋਂ ਠੇਕੇ ’ਤੇ ਲਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਹ ਅਤੇ ਰਵਿੰਦਰ ਦੋਵੇਂ ਹੀ ਸਾਂਝੀ ਵੱਟ ’ਤੇ ਮਿੱਟੀ ਪਵਾ ਰਹੇ ਸਨ ਤਾਂ ਇਸੇ ਦੌਰਾਨ ਮੁਲਜ਼ਮਾਂ ਨੇ ਮਿੱਟੀ ਨੂੰ ਖੇਤ ਤੋਂ ਹਟਾ ਦਿੱਤਾ। ਇਸ ਤੋਂ ਬਾਅਦ ਉਹ ਜੂਸ ਦੀ ਰੇਹੜੀ ’ਤੇ ਚਲੇ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਉਸੇ ਦਿਨ ਦੁਪਹਿਰ ਸਮੇਂ ਮੁਲਜ਼ਮ ਹੱਥਾਂ ਵਿੱਚ ਸੋਟੀਆਂ ਅਤੇ ਡੰਡੇ ਤੋਂ ਇਲਾਵਾ ਹੋਰ ਹਥਿਆਰ ਲੈ ਕੇ ਆ ਗਏ ਅਤੇ ਉਸ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।
ਇਸ ਕੁੱਟਮਾਰ ਦੌਰਾਨ ਜਦੋਂ ਉਸ ਨੇ ਰੌਲਾ ਪਾਇਆ ਤਾਂ ਉਸ ਦਾ ਭਰਾ ਮਨਜੀਤ ਅਤੇ ਪਤਨੀ ਰਮਨ ਕੌਰ ਨੇ ਹੀ ਉਸ ਨੂੰ ਛੁਡਵਾਇਆ। ਇਸ ਤੋਂ ਬਾਅਦ ਇਹ ਸਾਰੇ ਉਥੋਂ ਉਸ ਨੂੰ ਧਮਕੀਆਂ ਦਿੰਦੇ ਹੋਏ ਚਲੇ ਗਏ ਅਤੇ ਬਾਅਦ ਵਿੱਚ ਪਰਿਵਾਰ ਦੇ ਲੋਕਾਂ ਨੇ ਹੀ ਉਸ ਨੂੰ ਇਲਾਜ ਲਈ ਰਤੀਆ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲੀਸ ਨੇ ਜ਼ਖ਼ਮੀ ਹੋਏ ਵਿਅਕਤੀ ਦੇ ਬਿਆਨਾਂ ਦੇ ਅਧਾਰ ’ਤੇ ਨਾਮਜ਼ਦ ਸੱਤ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰ ਰਹੀ ਹੈ।

Advertisement

Advertisement
Advertisement