ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਦੇ ਦੋਸ਼ ਹੇਠ ਛੇ ਖ਼ਿਲਾਫ਼ ਕੇਸ ਦਰਜ

10:32 AM Sep 25, 2024 IST

ਪੱਤਰ ਪ੍ਰੇਰਕ
ਫਗਵਾੜਾ, 24 ਸਤੰਬਰ
ਇੱਕ ਵਿਅਕਤੀ ਦੀ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਕਰਨ ਦੇ ਮਾਮਲੇ ’ਚ ਸਦਰ ਪੁਲੀਸ ਨੇ ਅੱਧੀ ਦਰਜਨ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸਐੱਚਓ ਸਦਰ ਅਮਨਦੀਪ ਨਾਹਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਕੁਲਦੀਪ ਸਿੰਘ ਵਾਸੀ ਪਿੰਡ ਖਲਵਾੜਾ ਮੁਤਾਬਿਕ ਉਸ ਦਾ ਲੜਕਾ ਜਸਵੀਰ ਸਿੰਘ ਮੰਗਾ 22 ਸਤੰਬਰ ਨੂੰ ਆਪਣੇ ਖੇਤਾਂ ਨੂੰ ਗੇੜਾ ਮਾਰਨ ਲਈ ਜਾ ਰਿਹਾ ਸੀ ਤਾਂ ਪਿੰਡ ਵਜੀਦੋਵਾਲ ਲਾਗੇ ਉਕਤ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਪੁਲੀਸ ਨੇ ਅਕਾਸ਼ਦੀਪ ਸਿੰਘ ਵਾਸੀ ਪਿੰਡ ਬਲਾਲੋ, ਦਿਨੇਸ਼ ਕੁਮਾਰ ਵਾਸੀ ਪਿੰਡ ਢੱਕਪੰਡੋਰੀ, ਹਰਦੀਪ ਉਰਫ਼ ਦੀਪ ਵਾਸੀ ਪਿੰਡ ਤਲਵੰਡੀ ਫੱਡੂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਤਿੰਨ ਅਣਪਛਾਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement