For the best experience, open
https://m.punjabitribuneonline.com
on your mobile browser.
Advertisement

ਜਬਰ-ਜਨਾਹ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ

07:45 AM Apr 18, 2024 IST
ਜਬਰ ਜਨਾਹ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ
Advertisement

ਪੱਤਰ ਪ੍ਰੇਰਕ
ਭਦੌੜ, 17 ਅਪਰੈਲ
ਇਥੇ ਇੱਕ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਪੁਲੀਸ ਨੇ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਸ਼ੇਰਵਿੰਦਰ ਸਿੰਘ ਅਤੇ ਪੜਤਾਲੀਆ ਅਫ਼ਸਰ ਸਬ-ਇੰਸਪੈਕਟਰ ਗਗਨਦੀਪ ਕੌਰ ਨੇ ਦੱਸਿਆ ਕਿ ਪੀੜਤਾ ਆਪਣੇ ਮਾਪਿਆਂ ਦਾ ਤਲਾਕ ਹੋਣ ਤੋਂ ਬਾਅਦ ਆਪਣੀ ਮਾਂ ਨਾਲ ਇਥੇ ਨਾਨਕੇ ਘਰ ਰਹਿ ਰਹੀ ਸੀ ਜਿਸ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਜਗਦੀਸ਼ ਸਿੰਘ ਨਾਲ ਉਸ ਦੀ ਦੋਸਤੀ ਦੱਸੀ ਜਾਂਦੀ ਹੈ ਜੋ ਉਸ ਨੂੰ 7 ਅਪਰੈਲ ਨੂੰ ਆਪਣੇ ਘਰ ਲੈ ਗਿਆ ਜਿਥੇ ਉਸ ਨਾਲ ਜਬਰੀ ਸਰੀਰਕ ਸਬੰਧ ਬਣਾਏ। ਪੀੜਤਾ ਨੇ ਮੁਲਜ਼ਮ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵੀ ਲਾਏ ਹਨ। ਪੀੜਤਾ ਅਨੁਸਾਰ ਮੁਲਜ਼ਮ ਉਸ ਨੂੰ ਅੰਮ੍ਰਿਤਸਰ ਵੀ ਲੈ ਗਿਆ ਜਿੱਥੇ ਉਸ ਨਾਲ ਜਬਰੀ ਸਰੀਰਕ ਸਬੰਧ ਬਣਾਉਂਦਾ ਰਿਹਾ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਜਗਦੀਸ਼ ਸਿੰਘ ਖ਼ਿਲਾਫ਼ ਧਾਰਾ 376,346,506 ਤਹਿਤ ਮਾਮਲਾ ਦਰਜ ਕਰ ਲਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×