ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
07:06 AM Sep 30, 2024 IST
Advertisement
ਪੱਤਰ ਪ੍ਰੇਰਕ
ਫਗਵਾੜਾ, 29 ਸਤੰਬਰ
ਰਾਵਲਪਿੰਡੀ ਪੁਲੀਸ ਨੇ ਇੱਕ ਵਿਅਕਤੀ ਨੂੰ ਰੋਕ ਕੇ ਉਸ ਦੀ ਕੁੱਟਮਾਰ ਕਰਨ ਦੇ ਦੇਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸਤਨਾਮ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਟੋਡਰਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 24 ਸਤੰਬਰ ਨੂੰ ਉਹ ਪਾਂਸ਼ਟਾ ਚੋਅ ਲੰਘ ਕੇ ਗੁੱਜਰਾਂ ਦੇ ਘਰਾਂ ਤੋਂ ਥੋੜ੍ਹਾ ਅੱਗੇ ਪੁੱਜਾ ਤਾਂ ਉਕਤ ਵਿਅਕਤੀਆਂ ਨੇ ਉਸ ਦਾ ਮੋਟਰਸਾਈਕਲ ਰੋਕ ਕੇ ਝਗੜਾ ਕੀਤਾ ਤੇ ਉਸ ਦੀ ਕੁੱਟਮਾਰ ਕੀਤੀ। ਇਸ ਸਬੰਧੀ ਪੁਲੀਸ ਨੇ ਰਿੱਕੀ, ਕਾਕਾ ਅਤੇ ਗੰਜੀ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
Advertisement