ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਮੰਦਰ ਸਾਹਿਬ ਸਮੂਹ ’ਚ ਯੋਗ ਕਰਨ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ

01:36 PM Jun 23, 2024 IST

ਪੀ ਕੇ ਜੈਸਵਾਰ

Advertisement

ਅੰਮ੍ਰਿਤਸਰ, 23 ਜੂਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ। ਇਸ ਦੀ ਪੁਸ਼ਟੀ ਸਹਾਇਕ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਨੇ ਕੀਤੀ ਹੈ।

Advertisement

ਅਰਚਨਾ ਮਕਵਾਨਾ ਦੇ ਇੰਸਟਾਗਰਾਮ ਖਾਤੇ ਤੋਂ ਲਈ ਫੋਟੋ

ਉਨ੍ਹਾਂ ਦੱਸਿਆ ਕਿ ਪੁਲੀਸ ਨੇ ਦਰਬਾਰ ਸਾਹਿਬ ਸਮੂਹ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਹੈ। ਅਰਚਨਾ ਨੇ ਪਾਵਨ ਅਸਥਾਨ ’ਤੇ ਮੱਥਾ ਟੇਕਿਆ ਨਹੀਂ। ਦਰਅਸਲ, ਇਹ ਸਭ ਪ੍ਰਚਾਰ ਲਈ ਕੀਤਾ ਗਿਆ ਜਾਪਦਾ ਹੈ। ਇਸ ਲਈ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ਪੋਸਟ ਦਾ ਗੰਭੀਰ ਨੋਟਿਸ ਲਿਆ ਸੀ। ਉਨ੍ਹਾਂ ਹਰਿਮੰਦਰ ਸਾਹਿਬ ਸਮੂਹ ਵਿੱਚ ਯੋਗ ਕਰਨ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਪੁਲੀਸ ਕਮਿਸ਼ਨਰ ਨੂੰ ਐਫਆਈਆਰ ਦਰਜ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ।

 

Advertisement