For the best experience, open
https://m.punjabitribuneonline.com
on your mobile browser.
Advertisement

ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ

10:18 AM Aug 26, 2024 IST
ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ
Advertisement

ਪੱਤਰ ਪ੍ਰੇਰਕ
ਰਤੀਆ, 25 ਅਗਸਤ
ਸਦਰ ਥਾਣਾ ਪੁਲੀਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੋਂ ਇਲਾਵਾ ਕੁੱਟਮਾਰ ਕਰਨ ਅਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪਤੀ ਅਤੇ ਉਸ ਦੀ ਭੈਣ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪਿੰਡ ਨਾਗਪੁਰ ਦੀ ਵਿਆਹੁਤਾ ਸ਼ਾਰਦਾ ਨੇ ਸ਼ਿਕਾਇਤ ਕੀਤੀ ਹੈ ਕਿ ਉਸਦਾ ਪਤੀ ਮਨੀਸ਼ ਅਤੇ ਨਣਦ ਆਰਤੀ ਨਿਵਾਸੀ ਲਲੋਦਾ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ।
ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਵਿਆਹ ਸਾਲ 2022 ਨੂੰ ਪਿੰਡ ਲਲੋਦਾ ਦੇ ਮਨੀਸ਼ ਨਾਲ ਹਿੰਦੂ ਰੀਤੀ ਰੀਵਾਜਾਂ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਨੂੰ ਪਤਾ ਲੱਗਿਆ ਕਿ ਉਸ ਦਾ ਸਹੁਰਾ ਪਰਿਵਾਰ ਈਸਾਈ ਧਰਮ ਨੂੰ ਮੰਨਦਾ ਹੈ। ਵਿਰੋਧ ਕਰਨ ਤੋਂ ਬਾਅਦ ਉਸ ਨੂੰ ਮਾਨਸਿਕ ਅਤੇ ਸਰੀਰਕ ਪ੍ਰੇਸ਼ਾਨੀ ਦੇਣ ਲੱਗ ਗਏ ਸੀ। ਹਾਲਾਂਕਿ ਆਪਸੀ ਪੰਚਾਇਤੀ ਅਤੇ ਘਰੇਲੂ ਸਹਿਮਤੀ ਨਾਲ ਹੱਲ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ ਪਰ 4 ਦਿਨ ਪਹਿਲਾਂ ਉਸ ਦੇ ਪਤੀ ਅਤੇ ਨਣਦ ਨੇ ਮਿਲ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਸ ਦੀ ਚਾਚਾ ਸਹੁਰਾ ਕਸ਼ਮੀਰ ਉਸ ਨੂੰ ਉਸ ਦੇ ਘਰ ਨੂੰ ਛੱਡ ਕੇ ਗਿਆ। ਬਾਅਦ ਵਿੱਚ ਉਸ ਦੇ ਮਾਪਿਆਂ ਨੇ ਹੀ ਉਸ ਨੂੰ ਰਤੀਆ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਵਿਆਹੁਤਾ ਨੇ ਆਪਣੇ ਪਤੀ ’ਤੇ ਹੋਰ ਕਿਸੇ ਨਾਲ ਸਬੰਧ ਹੋਣ ਦਾ ਦੋਸ਼ ਲਾਇਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਹੁਣ ਉਸ ਦਾ ਪਤੀ ਵਾਰ-ਵਾਰ ਫੋਨ ਕਰਕੇ ਉਨ੍ਹਾਂ ਨੂੰ ਗਾਲ੍ਹਾਂ ਦੇ ਰਹੇ ਹਨ, ਜਿਸ ਦੀ ਰਿਕਾਰਡਿੰਗ ਵੀ ਉਪਲਬਧ ਹੈ। ਉਸ ਨੇ ਦੋਸ਼ ਲਾਇਆ ਕਿ ਕਿ ਉਸ ਦੇ ਪਤੀ ਨੇ ਮੋਟਰਸਾਈਕਲ ਦੀ ਵੀ ਮੰਗ ਕੀਤੀ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Author Image

sukhwinder singh

View all posts

Advertisement
×