For the best experience, open
https://m.punjabitribuneonline.com
on your mobile browser.
Advertisement

ਰਾਹੁਲ ਗਾਂਧੀ ਖ਼ਿਲਾਫ਼ ਟਿੱਪਣੀ ਕਰਨ ਵਾਲੇ ਐੱਲਡੀਐੱਫ ਦੇ ਵਿਧਾਇਕ ਖ਼ਿਲਾਫ਼ ਕੇਸ ਦਰਜ

08:06 AM Apr 28, 2024 IST
ਰਾਹੁਲ ਗਾਂਧੀ ਖ਼ਿਲਾਫ਼ ਟਿੱਪਣੀ ਕਰਨ ਵਾਲੇ ਐੱਲਡੀਐੱਫ ਦੇ ਵਿਧਾਇਕ ਖ਼ਿਲਾਫ਼ ਕੇਸ ਦਰਜ
Advertisement

ਪਲੱਕੜ (ਕੇਰਲਾ), 27 ਅਪਰੈਲ
ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ‘ਚੌਥੇ ਦਰਜੇ ਦਾ ਨਾਗਰਿਕ’ ਕਹਿਣ ਅਤੇ ਉਨ੍ਹਾਂ ਦੇ ਡੀਐੱਨਏ ਦੀ ਜਾਂਚ ਕਰਵਾਉਣ ਸਬੰਧੀ ਟਿੱਪਣੀਆਂ ਨੂੰ ਲੈ ਕੇ ਕੇਰਲਾ ਪੁਲੀਸ ਵੱਲੋਂ ਐੱਲਡੀਐੱਫ ਦੇ ਵਿਧਾਇਕ ਪੀ.ਵੀ. ਅਨਵਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਅਨਵਰ ਨੇ 22 ਅਪਰੈਲ ਨੂੰ ਕੇਰਲਾ ਦੇ ਪਲੱਕੜ ਜ਼ਿਲ੍ਹੇ ਵਿੱਚ ਇਕ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਇਹ ਵੀ ਕਿਹਾ ਸੀ ਕਿ ਕਾਂਗਰਸੀ ਆਗੂ ਗਾਂਧੀ ਉਪਨਾਮ ਤੋਂ ਸੱਦੇ ਜਾਣ ਦੇ ਲਾਇਕ ਨਹੀਂ ਹਨ। ਐੱਫਆਈਆਰ ਮੁਤਾਬਕ, ਇਸ ਘਟਨਾ ਤੋਂ ਬਾਅਦ ਮੈਜਿਸਟਰੇਟ ਅਦਾਲਤ ਦੇ ਨਿਰਦੇਸ਼ਾਂ ’ਤੇ 26 ਅਪਰੈਲ ਨੂੰ ਐੱਲਡੀਐੱਫ ਦੇ ਵਿਧਾਇਕ ਖ਼ਿਲਾਫ਼ ਨੱਟੂਕਲ ਪੁਲੀਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ। ਅਨਵਰ ਖ਼ਿਲਾਫ਼ ਆਈਪੀਸੀ ਦੀ ਧਾਰਾ 153ਏ (ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਬੜ੍ਹਾਵਾ ਦੇਣ) ਅਤੇ ਲੋਕ ਨੁਮਾਇੰਦਾ ਕਾਨੂੰਨ ਦੀ ਧਾਰਾ 125 (ਚੋਣਾਂ ਦੇ ਸਬੰਧ ਵਿੱਚ ਵੱਖ-ਵੱਖ ਵਰਗਾਂ ਵਿਚਾਲੇ ਦੁਸ਼ਮਣੀ ਨੂੰ ਬੜ੍ਹਾਵਾ ਦੇਣਾ) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਵਕੀਲ ਬੈਜੂ ਨੋਏਲ ਰੋਸਾਰੀਓ ਦੀ ਸ਼ਿਕਾਇਤ ’ਤੇ ਮੈਜਿਸਟਰੇਟ ਅਦਾਲਤ ਨੇ ਕੇਸ ਦਰਜ ਕਰਨ ਦਾ ਨਿਰਦੇਸ਼ ਦਿੱਤਾ ਸੀ। ਰਾਹੁਲ ਨੇ ਸੂਬੇ ਵਿੱਚ ਆਪਣੀ ਹਾਲੀਆ ਪ੍ਰਚਾਰ ਮੁਹਿੰਮ ਦੌਰਾਨ ਸਵਾਲ ਕੀਤਾ ਸੀ ਕਿ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਸੂਬਿਆਂ ਦੇ ਦੋ ਮੁੱਖ ਮੰਤਰੀਆਂ ਨੂੰ ਜੇਲ੍ਹ ਭੇਜਣ ਵਾਲੀਆਂ ਕੇਂਦਰੀ ਏਜੰਸੀਆਂ ਨੇ ਮੁੱਖ ਮੰਤਰੀ ਪੀ ਵਿਜਯਨ ਕੋਲੋਂ ਪੁੱਛਗਿਛ ਕਿਉਂ ਨਹੀਂ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ, ਜਦਕਿ ਉਨ੍ਹਾਂ ’ਤੇ ਕਈ ਦੋਸ਼ ਲੱਗੇ ਹਨ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×