ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਲਡਰ ਦੀ ਪਤਨੀ ਨੂੰ ਧਮਕਾਉਣ ਵਾਲੇ ਖ਼ਿਲਾਫ਼ ਕੇਸ ਦਰਜ

08:01 AM Jun 13, 2024 IST

ਲੁਧਿਆਣਾ:

Advertisement

ਥਾਣਾ ਸਦਰ ਦੀ ਪੁਲੀਸ ਵੱਲੋਂ ਇੱਕ ਨਾਮੀ ਬਿਲਡਰ ਦੀ ਪਤਨੀ ਨੂੰ ਧਮਕਾਉਣ ਵਾਲੇ ਨੌਜਵਾਨ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਦੀਪਕ ਬਿਲਡਰ ਦੀ ਡਾਇਰੈਕਟਰ ਅਤੇ ਦੀਪਕ ਸਿੰਗਲਾ ਦੀ ਪਤਨੀ ਸੁਨੀਤਾ ਸਿੰਗਲਾ ਵਾਸੀ ਅਗਰ ਨਗਰ ਨੇ ਦੱਸਿਆ ਕਿ ਉਹ ਆਪਣੇ ਦਫ਼ਤਰ ਵਿੱਚ ਹਾਜ਼ਰ ਸੀ ਤਾਂ ਸੋਮ ਦੱਤ ਵਾਸੀ ਸ਼ਹੀਦ ਭਗਤ ਸਿੰਘ ਨਗਰ ਨੇ ਪੁਰਾਣੀ ਰੰਜਿਸ਼ ਕਰਕੇ ਜ਼ਬਰਦਸਤੀ ਦਫ਼ਤਰ ਵਿੱਚ ਆ ਕੇ ਖ਼ਜ਼ਾਨਚੀ ਕੁਲਭੂਸ਼ਨ ਕਪੂਰ ਅਤੇ ਉਸ ਨੂੰ ਗਾਲ਼ਾਂ ਕੱਢੀਆਂ ਅਤੇ ਉਸ ਦੇ ਪ੍ਰਾਈਵੇਟ ਪਾਰਟ ’ਤੇ ਗੋਲੀ ਮਾਰਨ ਦੀ ਧਮਕੀ ਦੇ ਕੇ ਔਰਤ ਦੇ ਸਨਮਾਨ ਨੂੰ ਠੇਸ ਪਹੁੰਚਾਈ। ਉਹ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement