ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਥਾਰ ਨਹਿਰ ’ਚ ਸੁੱਟਣ ’ਤੇ ਮਾਲਕ ਖ਼ਿਲਾਫ਼ ਕੇਸ ਦਰਜ

09:54 AM Sep 06, 2023 IST

ਪੱਤਰ ਪ੍ਰੇਰਕ
ਜਲੰਧਰ, 5 ਸਤੰਬਰ
ਸ਼ਹਿਰ ਦੇ ਐਡਵੋਕੇਟ ਹਰਪ੍ਰੀਤ ਸਿੰਘ ’ਤੇ ਸੋਮਵਾਰ ਸਵੇਰੇ ਬਸਤੀ ਬਾਵਾ ਖੇਲ ਵਿੱਚ ਬਿਸਤ ਦੁਆਬ ਨਹਿਰ ’ਚ ਆਪਣੀ ਥਾਰ ਗੱਡੀ ਨੂੰ ਸੁੱਟਣ ਕਰ ਕੇ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 283 ਅਤੇ 287 ਤਹਿਤ ਕੇਸ ਦਰਜ ਕੀਤਾ ਹੈ, ਹਾਲਾਂਕਿ ਉਸ ਦੀ ਗ੍ਰਿਫ਼ਤਾਰੀ ਬਾਕੀ ਹੈ।
ਬਸਤੀ ਬਾਵਾ ਖੇਲ ਥਾਣੇ ਦੇ ਐਸਐਚਓ ਰਾਜੇਸ਼ ਠਾਕੁਰ ਨੇ ਦੱਸਿਆ ਕਿ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਐਡਵੋਕੇਟ ਹਰਪ੍ਰੀਤ ਨੂੰ ਜਾਣਬੁੱਝ ਕੇ ਆਪਣੀ ਥਾਰ ਨੂੰ ਨਹਿਰ ਵਿੱਚ ਸੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਨੂੰ ਜਦੋਂ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਮੌਕੇ ’ਤੇ ਪਹੁੰਚੇ ਪਰ ਉਦੋਂ ਤਕ ਤਾਂ ਉਹ ਫ਼ਰਾਰ ਹੋ ਚੁੱਕਾ ਸੀ।

Advertisement

Advertisement