For the best experience, open
https://m.punjabitribuneonline.com
on your mobile browser.
Advertisement

ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

07:55 AM Aug 26, 2024 IST
ਪਤੀ ਪਤਨੀ ਦੀ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 25 ਅਗਸਤ
ਇੱਥੋਂ ਨੇੜਲੇ ਪਿੰਡ ਦਮਨਹੇੜੀ ਵਿੱਚ ਘਰ ਵਿੱਚੋਂ ਕੂੜਾ ਨਾ ਚੁੱਕਣ ’ਤੇ ਦਲਿਤ ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਦਰ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਪੀੜਤਾ ਰਾਜਿੰਦਰ ਕੌਰ ਪਤਨੀ ਜਗਤਾਰ ਸਿੰਘ ਵਾਸੀ ਹਰਿਆਓ ਖ਼ੁਰਦ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਪਿੰਡ ਦਮਨਹੇੜੀ ਦੇ ਘਰਾਂ ਵਿੱਚੋਂ ਕੂੜਾ ਚੁੱਕਦੇ ਹਨ। ਬੀਤੇ ਬੁੱਧਵਾਰ ਮੁਲਜ਼ਮ ਦਿਨੇਸ਼ ਕੁਮਾਰ ਨੇ ਜਾਤੀ ਸੂਚਕ ਸ਼ਬਦ ਬੋਲਦਿਆਂ ਉਨ੍ਹਾਂ ਦੀ ਕੁੱਟਮਾਰ ਕੀਤੀ। ਉਨ੍ਹਾਂ ਦੋਵਾਂ ਜੀਆਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਦਾਖਲ ਹੋ ਗਏ। ਜਾਂਚ ਅਧਿਕਾਰੀ ਰੌਸ਼ਨ ਲਾਲ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਦਿਨੇਸ਼ ਕੁਮਾਰ ਵਾਸੀ ਪਿੰਡ ਦਮਨਹੇੜੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement