ਜਬਰ-ਜਨਾਹ ਦੇ ਦੋਸ਼ ਹੇਠ ਪੋਸਟ ਮਾਸਟਰ ਖ਼ਿਲਾਫ਼ ਕੇਸ ਦਰਜ
07:09 AM Dec 01, 2024 IST
ਪੱਤਰ ਪ੍ਰੇਰਕ
ਮੋਗਾ, 30 ਨਵੰਬਰ
ਇੱਥੇ ਥਾਣਾ ਸਿਟੀ ਦੱਖਣੀ ਪੁਲੀਸ ਨੇ ਜਬਰ-ਜਨਾਹ ਦੇ ਦੋਸ਼ ਹੇਠ ਪੋਸਟ ਮਾਸਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੱਤਪਾਲ ਸਿੰਘ ਵਾਸੀ ਦਸਮੇਸ਼ ਨਗਰ ਫ਼ਰੀਦਕੋਟ ਵਜੋਂ ਹੋਈ ਹੈ। ਪੀੜਤਾ ਨੇ ਪੁਲੀਸ ਨੂੰ ਦੱਸਿਆ ਕਿ ਮੁਲਜ਼ਮ ਉਸ ਨੂੰ ਡਰਾ-ਧਮਕਾ ਕੇ ਮੋਗਾ ਦੇ ਹੋਟਲ ਵਿੱਚ ਲੈ ਗਿਆ ਤੇ ਜਬਰ-ਜਨਾਹ ਕੀਤਾ। ਇਸ ਦੌਰਾਨ ਉਹ ਗਰਭਵਤੀ ਹੋ ਗਈ। ਪੀੜਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪਤਨੀ ਨੂੰ ਤਲਾਕ ਦੇ ਕੇ ਵਿਆਹ ਕਰਾਉਣ ਦਾ ਵਾਅਦਾ ਕਰ ਕੇ ਉਸ ਨਾਲ ਕਰੀਬ ਨੌਂ ਸਾਲ ਜਬਰੀ ਨਾਜਾਇਜ਼ ਸਬੰਧ ਬਣਾਉਂਦਾ ਰਿਹਾ।
Advertisement
Advertisement