ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਪਿਆਂ ਦੀ ਕੁੱਟਮਾਰ ਕਰਨ ਵਾਲੇ ਪੁੱਤ ਖ਼ਿਲਾਫ਼ ਕੇਸ ਦਰਜ

08:44 AM Jul 11, 2024 IST

ਲਹਿਰਾਗਾਗਾ (ਪੱਤਰ ਪ੍ਰੇਰਕ):

Advertisement

ਪਿੰਡ ਲੇਹਲ ਖੁਰਦ ਵਿੱਚ ਇੱਕ ਲੜਕੇ ਵੱਲੋਂ ਆਪਣੇ ਪਿਤਾ, ਮਾਂ ਅਤੇ ਚਾਚੇ ਦੀ ਕੁੱਟਮਾਰ ਕਰਨ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕੀਤਾ ਹੈ। ਐੱਸਐੱਚਓ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਬੇਲਾ ਸਿੰਘ ਲੇਹਲ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਲੜਕਾ ਗੁਰਧਿਆਨ ਸਿੰਘ ਉਨ੍ਹਾਂ ਤੋਂ ਵੱਖ ਰਹਿੰਦਾ ਹੈ। ਬੇਲਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਘਰਵਾਲੀ ਅਮਰਜੀਤ ਕੌਰ ਅਤੇ ਆਪਣੇ ਭਰਾ ਜਗਦੇਵ ਸਿੰਘ ਨਾਲ ਵਿਹੜੇ ਵਿੱਚ ਬੈਠੇ ਸਨ ਤਾਂ ਗੁਰਧਿਆਨ ਸਿੰਘ ਨੇ ਇਕ ਦਿਨ ਪਹਿਲਾਂ ਹੋਈ ਬਹਿਸ ਤੋਂ ਬਾਅਦ ਆਪਣੇ ਰਿਸ਼ਤੇਦਾਰ ਹਰਪ੍ਰੀਤ ਸਿੰਘ ਨਾਲ ਮਿਲ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ।

Advertisement
Advertisement