For the best experience, open
https://m.punjabitribuneonline.com
on your mobile browser.
Advertisement

ਨਾਬਾਲਗ ਬੱਚੀ ਨਾਲ ਅਸ਼ਲੀਲ ਹਰਕਤਾਂ ਦੇ ਦੋਸ਼ ਹੇਠ ਮਤਰੇਏ ਪਿਓ ਖ਼ਿਲਾਫ਼ ਕੇਸ ਦਰਜ

08:05 AM Aug 11, 2024 IST
ਨਾਬਾਲਗ ਬੱਚੀ ਨਾਲ ਅਸ਼ਲੀਲ ਹਰਕਤਾਂ ਦੇ ਦੋਸ਼ ਹੇਠ ਮਤਰੇਏ ਪਿਓ ਖ਼ਿਲਾਫ਼ ਕੇਸ ਦਰਜ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਜੀਂਦ, 10 ਅਗਸਤ
ਜੀਂਦ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਇਕ 11 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਪੁਲੀਸ ਨੇ ਉਸ ਦੇ ਮਤਰੇਏ ਪਿਓ ਖ਼ਿਲਾਫ਼ ਪੋਕਸੋ ਐਕਟ ਤਹਿਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਇਕ ਮਹਿਲਾ ਨੇ ਦੱਸਿਆ ਕਿ ਉਸ ਦੇ ਪਹਿਲੇ ਪਤੀ ਦੀ ਮੌਤ ਹੋਣ ਤੋਂ ਬਾਅਦ ਉਸ ਨੇ ਉਚਾਣਾ ਹਲਕੇ ਦੇ ਇਕ ਪਿੰਡ ਦੇ ਵਸਨੀਕ ਨਰੇਸ਼ ਨਾਲ ਦੂਜਾ ਵਿਆਹ ਕੀਤਾ ਸੀ। ਇਕ ਦਿਨ ਉਸ ਦੇ ਪਹਿਲੇ ਪਤੀ ਤੋਂ ਹੋਈ ਉਸ ਦੀ 11 ਸਾਲਾ ਧੀ ਘਰ ਵਿੱਚ ਇਕੱਲੀ ਸੀ ਤਾਂ ਨਰੇਸ਼ ਘਰ ਆਇਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ। ਇਸ ’ਤੇ ਬੱਚੀ ਰੋਣ ਲੱਗੀ ਤੇ ਉੱਥੋਂ ਭੱਜ ਗਈ। ਜਦੋਂ ਸ਼ਿਕਾਇਤਕਰਤਾ ਘਰ ਆਈ ਤਾਂ ਉਸ ਦੀ ਧੀ ਨੇ ਉਸ ਨੂੰ ਸਾਰੀ ਗੱਲ ਦੱਸੀ ਤਾਂ ਉਸ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ। ਪੁਲੀਸ ਨੇ ਨਰੇਸ਼ ਖਿਲਾਫ ਪੋਕਸੋ ਸਣੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

Advertisement