ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੋਖਾਧੜੀ ਦੇ ਦੋਸ਼ ਹੇਠ ਪਤਨੀ ਖ਼ਿਲਾਫ਼ ਕੇਸ ਦਰਜ

06:50 AM Jun 27, 2024 IST

ਪੱਤਰ ਪ੍ਰੇਰਕ
ਪਟਿਆਲਾ, 26 ਜੂਨ
ਇੱਥੋਂ ਦੀ ਪੁਲੀਸ ਨੇ ਵਿਆਹ ਕਰਵਾ ਕੇ ਕੈਨੇਡਾ ਜਾਣ ਅਤੇ ਮਗਰੋਂ ਲੜਕੇ ਨੂੰ ਉੱਥੇ ਜਾ ਕੇ ਸੱਦਣ ਤੋਂ ਇਨਕਾਰ ਕਰਨ ਦੇ ਦੋਸ਼ ਹੇਠ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਦੇ ਨਿਰਦੇਸ਼ ’ਤੇ ਪਤਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਟਿਆਲਾ ਦੇ ਪਿੰਡ ਕਿਸ਼ਨਗੜ੍ਹ ਦੇ ਇੱਕ ਨੌਜਵਾਨ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ 27 ਲੱਖ ਰੁਪਏ ਖ਼ਰਚ ਕੇ ਆਪਣੀ ਨਵ-ਵਿਆਹੀ ਦੁਲਹਨ ਅਮਨਪ੍ਰੀਤ ਕੌਰ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ। ਇਕ ਸਾਲ ਬਾਅਦ ਜਦੋਂ ਉਸ ਨੇ ਕੈਨੇਡਾ ਬੁਲਾਉਣ ਲਈ ਕਿਹਾ ਤਾਂ ਵਿਆਹੁਤਾ ਨੇ ਸਾਫ਼ ਇਨਕਾਰ ਕਰ ਦਿੱਤਾ। ਲੜਕੇ ਦੇ ਪਰਿਵਾਰ ਨੇ ਲੜਕੀ ਦੇ ਪਰਿਵਾਰ ਵਾਲਿਆਂ ਨਾਲ ਵੀ ਗੱਲ ਕੀਤੀ, ਜਿਨ੍ਹਾਂ ਲੜਕੇ ਦੀ ਕੁੱਟਮਾਰ ਵੀ ਕੀਤੀ। ਇਸ ਮਗਰੋਂ ਲੜਕੇ ਦੇ ਪਿਤਾ ਜਗਤਾਰ ਸਿੰਘ ਵਾਸੀ ਕਿਸ਼ਨਗੜ੍ਹ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਤਾਂ ਜਾਂਚ ਮਗਰੋਂ ਠੱਗੀ ਕਰਨ ਵਾਲੀ ਲੜਕੀ ਦੇ ਪਿਤਾ ਦਰਬਾਰਾ ਸਿੰਘ ਅਤੇ ਮਾਤਾ ਜਸਪਾਲ ਕੌਰ ਪਿੰਡ ਰਾਈਮਲ ਮਾਜਰੀ ਖ਼ਿਲਾਫ਼ ਭਾਦਸੋਂ ਵਿੱਚ ਕੇਸ ਦਰਜ ਕੀਤਾ ਗਿਆ। ਜਗਤਾਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਪੁੱਤ ਖੇਤੀ ਕਰਦੇ ਹਨ। ਸਾਲ 2021 ਵਿੱਚ ਉਸ ਦੇ ਲੜਕੇ ਦਾ ਵਿਆਹ ਅਮਨਪ੍ਰੀਤ ਕੌਰ ਨਾਲ ਹੋਇਆ ਅਤੇ ਉਨ੍ਹਾਂ ਕਰੀਬ 21 ਲੱਖ ਰੁਪਏ ਦਾ ਪੜ੍ਹਾਈ ਲਈ ਕਰਜ਼ਾ ਲੈ ਕੇ ਹੋਰ ਪੈਸਿਆਂ ਦਾ ਪ੍ਰਬੰਧ ਕਰਦਿਆਂ ਅਮਨਪ੍ਰੀਤ ਕੌਰ ਨੂੰ ਕੈਨੇਡਾ ਭੇਜ ਦਿੱਤਾ ਗਿਆ। ਵਿਆਹ ਤੋਂ ਬਾਅਦ ਰਜਿਸਟਰਡ ਵਿਆਹ, ਪੜ੍ਹਾਈ, ਸਫ਼ਰ ਤੇ ਹੋਰ ਸਾਰੇ ਖ਼ਰਚੇ ਉਸ ਨੇ ਸੰਭਾਲ ਲਏ ਸਨ ਪਰ ਕੈਨੇਡਾ ਪੁੱਜਣ ਤੋਂ ਬਾਅਦ ਅਮਨਪ੍ਰੀਤ ਕੌਰ ਨੇ ਗੁਰਜਿੰਦਰ ਸਿੰਘ ਨਾਲ ਫ਼ੋਨ ’ਤੇ ਗੱਲ ਕਰਨੀ ਬੰਦ ਕਰ ਦਿੱਤੀ। ਬਾਅਦ ਵਿੱਚ ਜਦੋਂ ਉਸ ਨੇ ਫ਼ੋਨ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੂੰ ਪੁਲੀਸ ਕੋਲ ਸ਼ਿਕਾਇਤ ਕਰਨੀ ਪਈ।

Advertisement

Advertisement
Advertisement