ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਲਾਇੰਗ ਅਫਸਰ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਵਿੰਗ ਕਮਾਂਡਰ ’ਤੇ ਕੇਸ ਦਰਜ

08:24 PM Sep 10, 2024 IST

ਸ੍ਰੀਨਗਰ, 10 ਸਤੰਬਰ
ਇੰਡੀਅਨ ਏਅਰਫੋਰਸ ਦੀ ਇੱਕ ਮਹਿਲਾ ਫਲਾਇੰਗ ਅਧਿਕਾਰੀ ਵੱਲੋਂ ਵਿੰਗ ਕਮਾਂਡਰ ’ਤੇ ਜਬਰ-ਜਨਾਹ ਕਰਨ ਦੇ ਦੋਸ਼ ਲਾਏ ਗਏ ਹਨ। ਪੁਲੀਸ ਨੇ ਉਸ ਦੀ ਸ਼ਿਕਾਇਤ ਤੋਂ ਬਾਅਦ ਵਿੰਗ ਕਮਾਂਡਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਭਾਰਤੀ ਹਵਾਈ ਸੈਨਾ ਦੇ ਇਹ ਦੋਵੇਂ ਅਧਿਕਾਰੀ ਇਸ ਵੇਲੇ ਸ੍ਰੀਨਗਰ ਵਿੱਚ ਤਾਇਨਾਤ ਹਨ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਬਡਗਾਮ ਪੁਲੀਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਏਅਰਫੋਰਸ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਪੁਲੀਸ ਨਾਲ ਸਹਿਯੋਗ ਕਰ ਰਹੇ ਹਨ। ਮਹਿਲਾ ਅਧਿਕਾਰੀ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਪਿਛਲੇ ਸਾਲ ਨਵੇਂ ਸਾਲ ਦੀ ਪਾਰਟੀ ਵੇਲੇ ਵਿੰਗ ਕਮਾਂਡਰ ਨੇ ਉਸ ਨਾਲ ਜਬਰ-ਜਨਾਹ ਕੀਤਾ ਸੀ। -ਪੀਟੀਆਈ

Advertisement

 

Advertisement
Advertisement