ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੇਜ਼ਾਬ ਸੁੱਟਣ ਦੇ ਦੋਸ਼ ਹੇਠ ਮਹਿਲਾ ਖ਼ਿਲਾਫ਼ ਕੇਸ ਦਰਜ

06:48 AM Mar 31, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 30 ਮਾਰਚ
ਪੁਲੀਸ ਨੇ ਦੋ ਵਿਅਕਤੀਆਂ ’ਤੇ ਤੇਜ਼ਾਬ ਸੁੱਟਣ ਦੇ ਦੋਸ਼ ਹੇਠ ਮੁਲਜ਼ਮ ਰੁਪਿੰਦਰ ਕੌਰ ਵਾਸੀ ਪਿੰਡ ਕਨੌੜ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਹਿਲਾ ਮੁਲਜ਼ਮ ਹਾਲੇ ਫਰਾਰ ਹੈ, ਜਿਸ ਦੀ ਭਾਲ ਲਈ ਪੁਲੀਸ ਛਾਪੇ ਮਾਰ ਰਹੀ ਹੈ। ਪਿੰਡ ਮਠਿਆੜਾ ਦੀ ਵਸਨੀਕ ਹਰਦੀਪ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨਿਰਮਲ ਸਿੰਘ ਦੇ ਰੁਪਿੰਦਰ ਕੌਰ ਨਾਲ ਨਾਜਾਇਜ਼ ਸਬੰਧ ਹਨ। ਉਸ ਦਾ ਪਤਾ ਰੁਪਿੰਦਰ ਕੌਰ ਨਾਲ ਰਹਿ ਰਿਹਾ ਹੈ। ਉਸ ਨੇ ਦੋਸ਼ ਲਾਇਆ ਕਿ ਨਿਮਰਲ ਸਿੰਘ ਅਤੇ ਰੁਪਿੰਦਰ ਕੌਰ ਨੇ ਮਿਲ ਕੇ ਪਿੰਡ ਮਠਿਆੜਾ ਤੋਂ ਜਬਰੀ ਉਸ ਦੇ ਪੁੱਤ ਲਵਜੋਤ ਸਿੰਘ ਨੂੰ ਅਗਵਾ ਕਰਕੇ ਆਪਣੇ ਨਾਲ ਰੱਖ ਲਿਆ। ਜਦੋਂ ਉਹ ਆਪਣੇ ਭਰਾ ਮੁਖਤਿਆਰ ਸਿੰਘ ਤੇ ਜੀਜੇ ਗੁਰਭੇਜ ਸਿੰਘ ਨਾਲ ਪੁੱਤਰ ਨੂੰ ਲੈਣ ਕਨੌੜ ਗਈ ਤਾਂ ਰੁਪਿੰਦਰ ਨੇ ਦੋਵਾਂ ’ਤੇ ਤੇਜ਼ਾਬ ਸੁੱਟ ਦਿੱਤਾ। ਪੜਤਾਲੀਆ ਅਫ਼ਸਰ ਸਹਾਇਕ ਇੰਸਪੈਕਟਰ ਨੈਬ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰਕੇ ਰੁਪਿੰਦਰ ਕੌਰ ਦੀ ਭਾਲ ਆਰੰਭ ਕਰ ਦਿੱਤੀ ਗਈ ਹੈ।

Advertisement

Advertisement
Advertisement