For the best experience, open
https://m.punjabitribuneonline.com
on your mobile browser.
Advertisement

ਡਿਊਟੀ ਡਾਕਟਰ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

07:40 AM Sep 12, 2024 IST
ਡਿਊਟੀ ਡਾਕਟਰ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
Advertisement

ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਸਿਵਲ ਹਸਪਤਾਲ ਵਿੱਚ ਗੁੰਡਾਗਰਦੀ ਕਰਦਿਆਂ ਐਮਰਜੈਂਸੀ ਡਿਊਟੀ ਡਾਕਟਰ ’ਤੇ ਹਮਲੇ ਦੀ ਕੋਸ਼ਿਸ਼ ਕਰਨ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ‌ ਦੋਸ਼ ਤਹਿਤ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹੌਲਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਸੀ ਕਿ ਮਨਦੀਪ ਸਿੰਘ ਅਤੇ ਨਵਜੋਤ ਸਿੰਘ ਦੋਵੇਂ ਵਾਸੀਅਨ ਬਸੰਤ ਨਗਰ ਬਸਤੀ ਜੋਧੇਵਾਲ ਵੱਲੋਂ ਰਾਤ ਨੂੰ ਸਿਵਲ ਹਸਪਤਾਲ ਐਮਰਜੈਂਸੀ ਵਿੱਚ ਨਸ਼ੇ ਦੀ ਹਾਲਤ ਵਿੱਚ ਗੁੰਡਾਗਰਦੀ ਕੀਤੀ ਗਈ। ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਗਾਲੀ-ਗਲੋਚ ਕਰਨ ਲੱਗ ਪਏ। ਉਨ੍ਹਾਂ ਵਿੱਚੋਂ ਇੱਕ ਲੜਕੇ ਨੇ ਉਸ ਨਾਲ ਧੱਕਾਮੁੱਕੀ ਕੀਤੀ ਅਤੇ ਉਨ੍ਹਾਂ ਨਾਲ ਆਏ ਸਾਥੀਆਂ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾ ਕੇ ਤੇ ਉਸ ਨਾਲ ਹੱਥੋਪਾਈ ਕਰ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨਾਲ ਮਾੜਾ ਵਰਤਾਓ ਕੀਤਾ। ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
-ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement