ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁੱਜਰਵਾਲ ਵਿੱਚ ਬਲਦਾਂ ਦੀਆਂ ਦੌੜਾਂ ਕਰਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ

07:51 AM Mar 05, 2024 IST
ਗੁੱਜਰਵਾਲ ਵਿੱਚ ਕਰਵਾਈਆਂ ਗਈਆਂ ਬਲਦਾਂ ਦੀਆਂ ਦੌੜਾਂ ਦਾ ਦ੍ਰਿਸ਼।

ਸੰਤੋਖ ਗਿੱਲ
ਗੁਰੂਸਰ ਸੁਧਾਰ, 4 ਮਾਰਚ
ਸੁਪਰੀਮ ਕੋਰਟ ਵੱਲੋਂ ਸਖ਼ਤ ਪਾਬੰਦੀਆਂ ਦੇ ਬਾਵਜੂਦ ਬਲਦਾਂ ਦੀਆਂ ਦੌੜਾਂ ਕਰਵਾਉਣ ਵਾਲੇ ਪਿੰਡ ਗੁੱਜਰਵਾਲ ਦੇ ਕਈ ਵਿਅਕਤੀਆਂ ਸਣੇ ਪ੍ਰਬੰਧਕਾਂ ਖ਼ਿਲਾਫ਼ ਥਾਣਾ ਜੋਧਾਂ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਬੰਧਕਾਂ ਵਿੱਚ ਬਹੁਤੇ ਉੱਚੀ ਪਹੁੰਚ ਵਾਲੇ ਪਰਵਾਸੀ ਪੰਜਾਬੀ ਹਨ ਅਤੇ ਸੱਤਾਧਾਰੀ ਧਿਰ ਦੇ ਕੁਝ ਸਥਾਨਕ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਦਾ ਵੀ ਉਨ੍ਹਾਂ ਨੂੰ ਥਾਪੜਾ ਹਾਸਲ ਸੀ। ਪਿੰਡ ਗੁੱਜਰਵਾਲ ਦੀ ਪਸ਼ੂ ਡਿਸਪੈਂਸਰੀ ਦੇ ਇੰਚਾਰਜ ਡਾ. ਅਨੂਪ ਕੁਮਾਰ ਦੀ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਪਸ਼ੂਆਂ ਖ਼ਿਲਾਫ਼ ਅੱਤਿਆਚਾਰ, ਪਸ਼ੂਆਂ ਸਣੇ ਮਨੁੱਖੀ ਜੀਵਨ ਨੂੰ ਖ਼ਤਰੇ ਵਿੱਚ ਪਾਉਣ ਅਤੇ ਸਖ਼ਤ ਪਾਬੰਦੀਆਂ ਦੇ ਬਾਵਜੂਦ ਬਲਦਾਂ ਦੀਆਂ ਦੌੜਾਂ ਕਰਾਉਣ ਵਾਲਿਆਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਕਈ ਧਾਰਾਵਾਂ ਅਤੇ ਪਸ਼ੂਆਂ ਵਿਰੁੱਧ ਅੱਤਿਆਚਾਰ ਰੋਕੂ ਕਾਨੂੰਨ 1960 ਤਹਿਤ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਥਾਣਾ ਜੋਧਾਂ ਦੇ ਮੁਖੀ ਸਬ-ਇੰਸਪੈਕਟਰ ਜਰਨੈਲ ਸਿੰਘ ਅਨੁਸਾਰ ਪਰਵਾਸੀ ਪੰਜਾਬੀਆਂ ਦੇ ਵਿਦੇਸ਼ ਭੱਜਣ ਦੇ ਖ਼ਦਸ਼ੇ ਨੂੰ ਦੇਖਦਿਆਂ ਲੁੱਕ ਆਊਟ ਨੋਟਿਸ ਜਾਰੀ ਕਰਨ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਖ਼ਤ ਪਾਬੰਦੀਆਂ ਦੇ ਬਾਵਜੂਦ ਕੁਝ ਪਰਵਾਸੀ ਪੰਜਾਬੀਆਂ ਵੱਲੋਂ ਬਲਦਾਂ ਦੀਆਂ ਦੌੜਾਂ ਦੇ ਦੋ ਰੋਜ਼ਾ ਮੁਕਾਬਲੇ ਕਰਵਾਏ ਗਏ ਸਨ। ਹਾਲਾਂਕਿ ਬੀਤੇ ਦਿਨ ਦੇ ਮੁਕਾਬਲੇ ਮੀਂਹ ਕਾਰਨ ਰੱਦ ਕਰ ਦਿੱਤੇ ਗਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਦਰਜਨਾਂ ਬੈੱਲ-ਗੱਡੀਆਂ ਦੇ ਦੌੜਾਕ ਸ਼ਾਮਲ ਹੋਏ ਸਨ। ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਾਸੀ ਜਗਪਾਲ ਸਿੰਘ ਗਰੇਵਾਲ ਸਣੇ ਅੱਧੀ ਦਰਜਨ ਤੋਂ ਵਧੇਰੇ ਵਿਅਕਤੀਆਂ ਵੱਲੋਂ ਚੁੱਪ-ਚੁਪੀਤੇ ਹੀ ਇਹ ਮੁਕਾਬਲੇ ਕਰਵਾਏ ਗਏ ਸਨ। ਮੁਕਾਬਲਿਆਂ ਦੌਰਾਨ ਹਾਦਸਾ ਹੋਣ ਦੀ ਪੁਸ਼ਟੀ ਦੌੜਾਂ ਦੇ ਮੁਕਾਬਲਿਆਂ ਮੌਕੇ ਕੁਮੈਂਟਰੀ ਕਰਨ ਵਾਲੇ ਵਿਕੀ ਗੁੱਜਰਵਾਲ ਨੇ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬੈੱਲਗੱਡੀ ਦੌੜਾਕ ਨੂੰ ਹਾਦਸੇ ਦੌਰਾਨ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹੈ। ਉਨ੍ਹਾਂ ਦਰਸ਼ਕਾਂ ਵਿੱਚ ਇਕ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੀ ਸਰਬਉੱਚ ਅਦਾਲਤ ਦੇ ਜੱਜ ਕੇ.ਐੱਮ. ਜੋਜ਼ਫ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਪਿਛਲੇ ਸਾਲ ਮਈ ਵਿੱਚ ਪਹਿਲਾਂ ਦਿੱਤੀ ਛੋਟ ਨੂੰ ਮੁਕੰਮਲ ਤੌਰ ’ਤੇ ਹਟਾ ਕੇ ਜ਼ਿਲ੍ਹਾ ਮੈਜਿਸਟਰੇਟ ’ਤੇ ਇਨ੍ਹਾਂ ਦੌੜਾਂ ਨੂੰ ਰੋਕਣ ਦੀ ਜ਼ਿੰਮੇਵਾਰੀ ਪਾਈ ਸੀ।

Advertisement

Advertisement
Advertisement