ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਦੇ ਦੋਸ਼ ਹੇਠ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ

08:40 AM Aug 13, 2024 IST

ਪੱਤਰ ਪ੍ਰੇਰਕ
ਰਤੀਆ, 12 ਅਗਸਤ
ਜਾਖਨਦਾਦੀ ਇਲਾਕੇ ਵਿੱਚ ਗੁਆਂਢੀਆਂ ਨਾਲ ਝਗੜੇ ਮਗਰੋਂ ਪੁਲੀਸ ਨੇ ਜ਼ਖ਼ਮੀ ਹੋਏ ਸੁਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਤਿੰਨ ਭਰਾਵਾਂ ਕਾਲਾ ਸਿੰਘ, ਬਿੱਕਾ ਸਿੰਘ ਅਤੇ ਸਰਬਜੀਤ ਸਿੰਘ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਬੀਤੀ ਰਾਤ ਉਸ ਦਾ ਲੜਕਾ ਘਰੋਂ ਬਾਹਰ ਖੜ੍ਹਾ ਸੀ ਤਾਂ ਗੁਆਂਢ ਵਿੱਚ ਰਹਿਣ ਵਾਲੇ ਤਿੰਨੇ ਭਰਾ ਹੱਥਾਂ ਵਿੱਚ ਗੰਡਾਸੀ ਲੈ ਕੇ ਉਸ ਨਾਲ ਗਾਲੀ-ਗਲੋਚ ਕਰਨ ਲੱਗ ਪਏ। ਜਦੋਂ ਉਨ੍ਹਾਂ ਦਾ ਰੌਲਾ ਸੁਣ ਕੇ ਉਹ ਬਾਹਰ ਆਇਆ ਤਾਂ ਗਾਲੀ-ਗਲੋਚ ਕਰਨ ਦਾ ਵਿਰੋਧ ਕੀਤਾ ਤਾਂ ਇਸ ਉਪਰੰਤ ਉਨ੍ਹਾਂ ਤਹਿਸ਼ ਵਿੱਚ ਆ ਕੇ ਉਸ ਦੇ ਸਿਰ ’ਤੇ ਹੀ ਗੰਡਾਸੀ ਮਾਰ ਦਿੱਤੀ। ਰੌਲਾ ਪਾਉਣ ’ਤੇ ਉਹ ਜਾਨੋਂ ਮਾਰਨ ਦੀ ਧਮਕੀ ਦੇ ਕੇ ਫਰਾਰ ਹੋ ਗਏ। ਪਰਿਵਾਰ ਨੇ ਉਸ ਨੂੰ ਰਤੀਆ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਸੀ ਪਰ ਡਾਕਟਰਾਂ ਨੇ ਅਗਰੋਹਾ ਮੈਡੀਕਲ ਰੈਫਰ ਕਰ ਦਿੱਤਾ।

Advertisement

Advertisement