For the best experience, open
https://m.punjabitribuneonline.com
on your mobile browser.
Advertisement

ਦਾਜ ਮੰਗਣ ਦੇ ਦੋਸ਼ ਹੇਠ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

10:31 PM Jun 29, 2023 IST
ਦਾਜ ਮੰਗਣ ਦੇ ਦੋਸ਼ ਹੇਠ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
Advertisement

ਲੁਧਿਆਣਾ: ਥਾਣਾ ਵਿਮੈਨ ਦੀ ਪੁਲੀਸ ਵੱਲੋਂ ਇੱਕ ਵਿਆਹੁਤਾ ਦੀ ਸ਼ਿਕਾਇਤ ‘ਤੇ ਉਸ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਗਲੀ ਨੰਬਰ 2/3 ਬਸਤੀ ਜੋਧੇਵਾਲ ਵਾਸੀ ਨਸੀਬ ਚੰਦ ਦੀ ਪੁੱਤਰੀ ਰਜਨੀ ਨੇ ਦੱਸਿਆ ਹੈ ਕਿ ਉਸ ਦਾ ਪਤੀ ਸੁਰਜੀਤ ਰਾਮ ਵਾਸੀ ਪਿੰਡ ਅਟਾਰੀ ਤਹਿਸੀਲ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਆਹ ਤੋਂ ਕੁੱਝ ਚਿਰ ਬਾਅਦ ਹੀ ਮਾਤਾ ਪਿਤਾ ਨਾਲ ਰਲ ਕੇ ਉਸਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦਾ ਹੈ। ਥਾਣੇਦਾਰ ਰਘੂਵੀਰ ਸਿੰਘ ਨੇ ਦੱਸਿਆ ਹੈ ਕਿ ਸੁਰਜੀਤ ਰਾਮ, ਸਹੁਰੇ ਧਰਮਪਾਲ ਤੇ ਸੱਸ ਲਛਮੀ ਦੇਵੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
Advertisement
Advertisement
×