For the best experience, open
https://m.punjabitribuneonline.com
on your mobile browser.
Advertisement

ਦਾਜ ਮੰਗਣ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ

07:01 AM Sep 12, 2024 IST
ਦਾਜ ਮੰਗਣ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ
Advertisement

ਪੱਤਰ ਪ੍ਰੇਰਕ
ਖਨੌਰੀ, 11 ਸਤੰਬਰ
ਪੁਲੀਸ ਨੇ ਸੰਦੀਪ ਕੌਰ ਪੁੱਤਰੀ ਬਜੀਰ ਸਿੰਘ ਵਾਸੀ ਪਿੰਡ ਲਾਲਵਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਕੁੱਟਮਾਰ ਤੇ ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੀੜਤਾ ਨੇ ਦੱਸਿਆ ਕਿ ਉਸ ਦਾ ਵਿਆਹ ਮੋਹਿਤ ਪੁੱਤਰ ਰਾਮਫਲ ਵਾਸੀ ਵਾਰਡ ਨੰਬਰ 12 ਖਨੌਰੀ ਨਾਲ ਹੋਇਆ ਸੀ। ਵਿਆਹ ਤੋਂ ਕੁੱਝ ਦਿਨ ਬਾਅਦ ਉਸ ਦਾ ਪਤੀ ਮੋਹਿਤ, ਸਹੁਰਾ ਰਾਮਫਲ, ਦਾਦੀ ਸੱਸ ਪ੍ਰਮੇਸ਼ਵਰੀ ਉਸ ਨੂੰ ਹੋਰ ਦਾਜ ਲਿਆਉਣ ਲਈ ਪ੍ਰੇਸ਼ਾਨ ਕਰਨ ਲੱਗੇ। ਅਧਿਕਾਰੀਆਂ ਅਨੁਸਾਰ ਪੁਲੀਸ ਨੇ ਮਾਮਲੇ ਵਿੱਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

Advertisement