For the best experience, open
https://m.punjabitribuneonline.com
on your mobile browser.
Advertisement

ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ

08:36 AM Jun 06, 2024 IST
ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ
Advertisement

ਖਰੜ (ਪੱਤਰ ਪ੍ਰੇਰਕ): ਖਰੜ ਸਿਟੀ ਪੁਲੀਸ ਨੇ ਮੋਹਿਤ (25) ਨਾਂ ਦੇ ਨੌਜਵਾਨ ਨੂੰ ਆਤਮ-ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ਹੇਠ ਸਿਰਾਜ਼, ਸ਼ਿਵਮ ਧਮੀਜਾ ਅਤੇ ਰਾਹੁਲ ਵਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੰਨੀ ਇੰਨਕਲੇਵ ਦੇ ਵਸਨੀਕ ਜਸਪਾਲ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਲੜਕਾ ਮੁਹਾਲੀ ਵਿੱਚ ਇੱਕ ਕੰਪਨੀ ’ਚ ਨੌਕਰੀ ਕਰਦਾ ਸੀ। ਬੀਤੇ ਦਿਨ ਮੋਹਿਤ ਬਾਥਰੂਮ ਵਿਚ ਡਿੱਗਿਆ ਪਿਆ ਸੀ। ਉਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਮੁਹਾਲੀ ਅਤੇ ਫਿਰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਮੋਹਿਤ ਨੇ ਇੰਸਟਾਗ੍ਰਾਮ ’ਤੇ ਇੱਕ ਪੋਸਟ ਪਾਈ ਸੀ, ਜਿਸ ਵਿੱਚ ਤਿੰਨਾਂ ਮੁਲਜ਼ਮਾਂ ਵੱਲੋਂ ਪੈਸੇ ਦੇ ਲੈਣ-ਦੇਣ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਤੰਗ ਪ੍ਰੇਸ਼ਾਨ ਕਰਨ ਬਾਰੇ ਦੱਸਿਆ ਹੈ। ਤਿੰਨਾਂ ਨੇ ਮੋਹਿਤ ਨੂੰ ਆਤਮ-ਹੱਤਿਆ ਲਈ ਮਜਬੂਰ ਕੀਤਾ ਹੈ।

Advertisement

Advertisement
Advertisement
Author Image

sukhwinder singh

View all posts

Advertisement