ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ

10:35 AM Sep 08, 2024 IST

ਪੱਤਰ ਪ੍ਰੇਰਕ
ਪਠਾਨਕੋਟ, 7 ਸਤੰਬਰ
ਥਾਣਾ ਨਰੋਟ ਜੈਮਲ ਸਿੰਘ ਦੀ ਪੁਲੀਸ ਨੇ ਬੀਤੀ ਰਾਤ ਪਿੰਡ ਸਿਉਂਟੀ ’ਚ ਛਾਪਾ ਮਾਰ ਕੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਨਾਜਾਇਜ਼ ਮਾਈਨਿੰਗ ਦੇ ਦੇਸ਼ ਹੇਠ ਕੇਸ ਦਰਜ ਕੀਤਾ ਅਤੇ ਜੇਸੀਬੀ, ਇੱਕ ਪੋਕਲੇਨ ਮਸ਼ੀਨ ਅਤੇ ਟਿੱਪਰ ਕਬਜ਼ੇ ਵਿੱਚ ਲੈ ਲਿਆ ਹੈ। ਥਾਣਾ ਨਰੋਟ ਜੈਮਲ ਸਿੰਘ ਦੇ ਮੁਖੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਅਤੇ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਅਸ਼ੋਕ ਗ੍ਰੇਟ ਉਦਯੋਗ ਕਰੱਸ਼ਰ ਕੋਲ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਤੋਂ ਤੁਰੰਤ ਬਾਅਦ ਮਾਈਨਿੰਗ ਵਿਭਾਗ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਪੋਕਲੇਨ ਮਸ਼ੀਨ ਅਤੇ ਇਕ ਜੇਸੀਬੀ ਨਾਲ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ। ਮਾਈਨਿੰਗ ਵਿਭਾਗ ਦੀ ਕਾਰਵਾਈ ਨੂੰ ਦੇਖਦਿਆਂ ਹੀ ਮਾਈਨਿੰਗ ਕਰਨ ਵਾਲੇ ਫ਼ਰਾਰ ਹੋ ਗਏ। ਮਾਈਨਿੰਗ ਵਿਭਾਗ ਨੇ ਪੁਲੀਸ ਨੂੰ ਲਿਖਤੀ ਦਿੱਤਾ ਕਿ ਗੈਰ-ਕਾਨੂੰਨੀ ਮਾਈਨਿੰਗ ਕਰਨ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਇਸ ਮਗਰੋਂ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਮੁਲਜ਼ਮ ਕਾਬੂ

ਤਰਨ ਤਾਰਨ (ਪੱਤਰ ਪ੍ਰੇਰਕ): ਥਾਣਾ ਪੱਟੀ ਸਦਰ ਦੇ ਪੁਲੀਸ ਅਧਿਕਾਰੀ ਏਐੱਸਆਈ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਇਲਾਕੇ ਦੇ ਪਿੰਡ ਸਭਰਾ ਦੇ ਬੱਸ ਅੱਡੇ ਤੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਤਰਸੇਮ ਸਿੰਘ ਵਾਸੀ ਪਿੰਡ ਕੁੱਤੀਵਾਲਾ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਤੋਂ ਰੇਤ ਦਾ ਭਰਿਆ ਇਕ ਘੜੁੱਕਾ ਕਬਜ਼ੇ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਹ ਰੇਤ ਦਰਿਆ ਸਤਲੁਜ ’ਚੋਂ ਚੋਰੀ ਕਰਕੇ ਲਿਆਇਆ ਸੀ।

Advertisement
Advertisement