ਪਰਾਲੀ ਸਾੜਨ ਵਾਲੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ
10:05 AM Oct 23, 2024 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਅਕਤੂਬਰ
ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਸਖ਼ਤੀ ਕਰ ਦਿੱਤੀ ਹੈ। ਪਰਾਲੀ ਸਾੜਨ ਦੇ ਇਲਜ਼ਾਮ ’ਚ ਜਿਥੇ ਤਿੰਨ ਮਹਿਲਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਉਥੇ ਹੀ ਕਈ ਕਿਸਾਨਾਂ ਨੂੰ ਜੁਰਮਾਨਾ ਕੀਤਾ ਗਿਆ ਹੈ। ਕਈ ਕਿਸਾਨਾਂ ਦੀਆਂ ਫਰਦਾਂ ’ਚ ਲਾਲ ਇੰਟਰੀ ਵੀ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਕਿਸਾਨਾਂ ਨੇ ਪਰਾਲੀ ਪ੍ਰਬੰਧਨ ਲਈ ਹਰ ਪਿੰਡ ਮਸ਼ੀਨਰੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਦੱਸਿਆ ਹੈ ਕਿ ਪਰਾਲੀ ਪ੍ਰਬੰਧਨ ਲਈ ਵੱਡੇ ਟਰੈਕਟ ਤੇ ਵੱਡੀ ਮਸ਼ੀਨਰੀ ਦੀ ਲੋੜ ਹੁੰਦੀ ਹੈ, ਜੋ ਆਮ ਕਿਸਾਨ ਦੇ ਵਸ ਦੀ ਗੱਲ ਨਹੀਂ। ਕਿਸਾਨਾਂ ਨੇ ਦੱਸਿਆ ਹੈ ਕਿ ਵੱਡੀ ਮਸ਼ੀਨਰੀ ਮੁਹੱਈਆ ਨਾ ਹੋਣ ਕਾਰਨ ਹੀ ਕਿਸਾਨ ਮਜਬੂਰੀ ’ਚ ਪਰਾਲੀ ਨੂੰ ਅੱਗ ਲਾ ਰਹੇ ਹਨ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਹਰ ਪਿੰਡ ’ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮੁਫ਼ਤ ਮਸ਼ੀਨਰ ਮੁਹੱਈਆ ਕਰਵਾਈ ਜਾਵੇ।
Advertisement
Advertisement