ਕੁੱਟਮਾਰ ਸਬੰਧੀ ਤਿੰਨ ਖ਼ਿਲਾਫ਼ ਕੇਸ ਦਰਜ
07:46 AM Nov 27, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 26 ਨਵੰਬਰ
ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮਹਿਲ ਸਿੰਘ ਵਾਸੀ ਧੱਕਾ ਕਲੋਨੀ ਮੁਹੱਲਾ ਉੱਚਾ ਧੌੜਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਧਮਕੀਆਂ ਦਿੱਤੀਆਂ।
ਇਸ ਸਬੰਧੀ ਪੁਲੀਸ ਨੇ ਕੁਲਦੀਪ ਸਿੰਘ, ਮਲਕੀਤ ਸਿੰਘ ਵਾਸੀਆਨ ਮੁਹੱਲਾ ਧੱਕਾ ਕਲੋਨੀ ਉੱਚਾ ਥੋੜਾ ਤੇ ਜੀਤਾ ਵਾਸੀ ਪਿੰਡ ਹਾਜੀਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
Advertisement