ਤਾਰਾਂ ਚੋਰੀ ਦੇ ਦੋਸ਼ ਹੇਠ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
11:08 AM Feb 12, 2024 IST
Advertisement
Advertisement
ਸਮਾਣਾ: ਕਮਰੇ ਦਾ ਤਾਲਾ ਤੋੜ ਕੇ ਤਾਰਾਂ ਚੋਰੀ ਕਰਨ ਦੇ ਦੋਸ਼ ’ਚ ਪੁਲੀਸ ਨੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ, ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ ਸਾਰੇ ਨਿਵਾਸੀ ਪਿੰਡ ਕੁਲਾਰਾਂ ਵਜੋਂ ਹੋਈ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਹੈੱਡ ਕਾਂਸਟੇਬਲ ਧਰਮਿੰਦਰ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਨਿਵਾਸੀ ਪਿੰਡ ਗੜ੍ਹੀ ਨਜ਼ੀਰ (ਗੁਹਲਾ ਹਰਿਆਣਾ) ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 9-10 ਫਰਵਰੀ ਦੀ ਅੱਧੀ ਰਾਤ ਨੂੰ ਮੁਲਜ਼ਮ ਉਸ ਦੇ ਮਲਕਾਨਾ ਪਤੀ ਖੇਤ ਵਿੱਚ ਬਣੇ ਮੋਟਰ ਵਾਲੇ ਕਮਰੇ ਦਾ ਤਾਲਾ ਤੋੜ ਕੇ ਉੱਥੇ ਰੱਖੀਆਂ ਤਾਰਾਂ ਚੋਰੀ ਕਰਕੇ ਫਰਾਰ ਹੋ ਗਏ। -ਪੱਤਰ ਪ੍ਰੇਰਕ
Advertisement
Advertisement