ਕੁੱਟਮਾਰ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ ਦਰਜ
06:41 AM Nov 19, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਨਵੰਬਰ
ਪੁਲੀਸ ਨੇ ਕੁੱਟਮਾਰ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮਾਡਲ ਟਾਊਨ ਦੀ ਪੁਲੀਸ ਨੂੰ ਫੇਸ-1 ਅਰਬਨ ਅਸਟੇਟ ਦੁੱਗਰੀ ਵਾਸੀ ਭਵਨੀਸ਼ ਧਵਨ ਨੇ ਦੱਸਿਆ ਕਿ ਉਹ ਆਪਣੇ ਪਲਾਟ ਨੰਬਰ 503-ਏ ਮਾਡਲ ਟਾਊਨ ਦੀ ਗਰਾਊਡ ਫਲੋਰ ਦੀ ਰੈਨੋਵੇਸ਼ਨ ਕਰਵਾ ਰਿਹਾ ਸੀ ਤਾਂ ਕੁੱਝ ਲੋਕਾਂ ਨੇ ਉਸ ਉਪਰ ਜਾਨ ਲੇਵਾ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ। ਉਸ ਦੇ ਰੌਲਾ ਪਾਉਣ ’ਤੇ ਹਮਲਾਵਰ ਮੌਕੇ ਤੋਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਬਿਲਡਿੰਗ ਕਿਰਾਏ ’ਤੇ ਲਈ ਸੀ ਤੇ ਕਿਰਾਇਆ ਨਹੀਂ ਦਿੰਦੇ ਸਨ। ਉਹ ਕਬਜ਼ਾ ਕਰਨਾ ਚਾਹੁੰਦੇ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਭਾਈ ਰਣਧੀਰ ਸਿੰਘ ਨਗਰ ਵਾਸੀ ਸਰਬਜੋਤ ਸਿੰਘ ਤੇ ਮਨਜੋਤ ਸਿੰਘ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
Advertisement