ਪਰਾਲੀ ਸਾੜਨ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ ਦਰਜ
06:25 AM Oct 31, 2024 IST
Advertisement
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ):
Advertisement
ਪਰਾਲੀ ਨੂੰ ਅੱਗ ਲਗਾਉਣ ਸਬੰਧੀ ਜਿਸ ਪੁਲੀਸ ਵੱਲੋਂ ਦੋ ਕੇਸ ਦਰਜ ਕੀਤੇ ਗਏ ਹਨ। ਥਾਣਾ ਡਾਬਾ ਦੇ ਥਾਣੇਦਾਰ ਹਰਭੋਲ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਲੋਹਾਰਾ ਪੁਲ ਮੌਜੂਦ ਸੀ ਕਿ ਮੁੱਖ ਮੁਨਸ਼ੀ ਥਾਣਾ ਨੇ ਫੋਨ ’ਤੇ ਇਤਲਾਹ ਦਿੱਤੀ ਕਿ ਮੋਰਗਨ ਕਰਾਸਿੰਗ ਪਿੰਡ ਲੋਹਾਰਾ ਲੰਘ ਕੇ ਨਹਿਰ ਦੇ ਨਾਲ ਜਾਂਦੀ ਕੱਚੀ ਪਟੜੀ ਦੇ ਨਾਲ ਲੱਗਦੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਕਿਸੇ ਕਿਸਾਨ ਵੱਲੋਂ ਅੱਗ ਲਾਈ ਗਈ ਹੈ। ਪੁਲੀਸ ਪਾਰਟੀ ਨੇ ਮੌਕੇ ’ਤੇ ਪੁੱਜ ਕੇ ਦੇਖਿਆ ਕਿ ਪਰਾਲੀ ਨੂੰ ਅੱਗ ਲੱਗੀ ਹੋਈ ਸੀ। ਪੁਲੀਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸੇ ਤਰ੍ਹਾਂ ਥਾਣਾ ਕੂੰਮਕਲਾਂ ਦੇ ਹੌਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਬਰਵਾਲਾ ਦੇ ਕਿਸਾਨ ਜਸਵੀਰ ਸਿੰਘ ’ਤੇ ਆਪਣੇ ਖੇਤਾਂ ਵਿੱਚ ਪਿੰਡ ਬਰਵਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤਹਿਤ ਕੇਸ ਦਰਜ ਕੀਤਾ ਗਿਆ ਹੈ।
Advertisement
Advertisement