ਪਰਾਲੀ ਸਾੜਨ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ ਦਰਜ
10:17 AM Nov 17, 2024 IST
ਪੱਤਰ ਪ੍ਰੇਰਕ
ਫਗਵਾੜਾ, 16 ਨਵੰਬਰ
ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਰਾਵਲਪਿੰਡੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਧਾਰਾ 223 ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸੰਜੀਵ ਕੁਮਾਰ ਪਿੰਡ ਭਬਿਆਣਾ ਬਲਾਕ ਨੇ ਪੁਲੀਸ ਨੂੰ ਦਿੱਤੀ ਜਾਣਕਾਰੀ ’ਚ ਦੱਸਿਆ ਕਿ ਪਿੰਡ ਭਬਿਆਣਾ ਵਿੱਚ ਨਵਤੇਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਭਬਿਆਣਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਬਲਵਿੰਦਰ ਸਿੰਘ ਪੰਚਾਇਤ ਸਕੱਤਰ ਦੀ ਰਿਪੋਰਟ ਦੇ ਆਧਾਰ ’ਤੇ ਕੁਲਵੀਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਰਿਹਾਣਾ ਜੱਟਾਂ ਖ਼ਿਲਾਫ਼ ਕੇਸ ਦਰਜ ਗਿਆ ਹੈ।
Advertisement
Advertisement