ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ ਦਰਜ

08:46 AM Jul 11, 2024 IST

ਪੱਤਰ ਪ੍ਰੇਰਕ
ਸਮਾਣਾ, 10 ਜੁਲਾਈ
ਇੱਥੇ ਘਰ ਦੇ ਬਾਹਰੋਂ ਸਕੂਟਰੀ ਚੋਰੀ ਕਰਨ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੀਵਨ ਸਿੰਘ ਵਾਸੀ ਪਿੰਡ ਗੜ੍ਹੀ ਸਾਹਿਬ (ਗੁਹਲਾ-ਹਰਿਆਣਾ) ਅਤੇ ਕਮਲਜੀਤ ਸਿੰਘ ਵਾਸੀ ਪਿੰਡ ਸਵਾਜਪੁਰਾ ਪਟਿਆਲਾ ਵਜੋਂ ਹੋਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਬੇਅੰਤ ਸਿੰਘ ਨੇ ਦੱਸਿਆ ਕਿ ਤਰੁਣ ਗੁਪਤਾ ਵਾਸੀ ਪ੍ਰਤਾਪ ਕਲੋਨੀ ਵੱਲੋਂ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਅਨੁਸਾਰ 24 ਜੂਨ ਦੀ ਦੁਪਹਿਰ ਅਗਰਸੇਨ ਕਲੋਨੀ ’ਚ ਆਪਣੇ ਚਾਚਾ ਦੇ ਘਰ ਦੇ ਬਾਹਰ ਖੜ੍ਹੀ ਕੀਤੀ ਗਈ ਉਸ ਦੀ ਸਕੂਟਰੀ ਕੁਝ ਮਿੰਟ ਬਾਅਦ ਹੀ ਗਾਇਬ ਹੋ ਗਈ। ਜਿਸ ਵਿਚ ਨਗਦੀ, ਦਸਤਾਵੇਜ਼ ਅਤੇ ਹੋਰ ਸਾਮਾਨ ਵੀ ਰੱਖਿਆ ਹੋਇਆ ਸੀ। ਅਧਿਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਹੋਣ ਕਾਰਨ ਉਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Advertisement

Advertisement
Advertisement