ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਨੂੰ ਝੂਠੀ ਸ਼ਿਕਾਇਤ ਦੇਣ ’ਤੇ ਦੋ ਜਣਿਆਂ ਖ਼ਿਲਾਫ਼ ਕੇਸ ਦਰਜ

08:21 AM Jun 09, 2024 IST
featuredImage featuredImage

ਪੱਤਰ ਪ੍ਰੇਰਕ
ਕੁਰਾਲੀ, 8 ਜੂਨ
ਇੱਥੋਂ ਦੀ ਪੁਲੀਸ ਨੇ ਸਥਾਨਕ ਨਗਰ ਕੌਂਸਲ ਦੇ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਨੂੰ ਝੂਠੀ ਸ਼ਿਕਾਇਤ ਦੇਣ ਦੇ ਮਾਮਲੇ ਵਿੱਚ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦੇ ਕੇ ਨਗਰ ਕੌਂਸਲ ਅਧਿਕਾਰੀਆਂ ’ਤੇ ਬਿਨਾਂ ਕੰਮ ਕਰਵਾਏ ਅਦਾਇਗੀਆਂ ਕਰਨ ਦੇ ਦੋਸ਼ ਲਾਏ ਸਨ, ਪਰ ਜਦ ਪੁਲੀਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਸ਼ਿਕਾਇਤ ਝੂਠੀ ਨਿਕਲੀ ਤੇ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਾਪਸ ਲੈਣ ਲਈ ਆਪਣੇ ਸਾਥੀ ਰਾਹੀਂ 15 ਲੱਖ ਰੁਪਏ ਦੀ ਮੰਗ ਕੀਤੀ। ਪੁਲੀਸ ਨੇ ਲਾਲ ਚੰਦ ਬਾਂਸਲ ਅਤੇ ਉਸ ਦੇ ਸਾਥੀ ਹਰਵਿੰਦਰ ਸਿੰਘ ਧਨੋਆ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਖਰੜ ਵਾਸੀ ਲਾਲ ਚੰਦ ਬਾਂਸਲ ਨੇ ਨਗਰ ਕੌਂਸਲ ਕੁਰਾਲੀ ਦੇ ਕਾਰਜਸਾਧਕ ਅਫ਼ਸਰ ਸਮੇਤ ਹੋਰਨਾਂ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਪੰਜਾਬ ਨੂੰ ਸ਼ਿਕਾਇਤ ਕੀਤੀ ਸੀ।

Advertisement

Advertisement