ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲੀਸ ਮੁਲਾਜ਼ਮਾਂ ’ਤੇ ਕੇਸ ਦਰਜ

10:33 AM Jun 16, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 15 ਜੂਨ
ਸ਼ਹਿਰ ਵਿੱਚ ਗਸ਼ਤ ਕਰ ਰਹੇ ਦੋ ਪੁਲੀਸ ਮੁਲਾਜ਼ਮਾਂ ਵੱਲੋਂ ਕਥਿਤ ਤੌਰ ’ਤੇ ਮੋਟਰਸਾਈਕਲ ਸਵਾਰ ਤੋਂ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲੀਸ ਨੇ ਮੁਲਾਜ਼ਮ ਗੁਰਮੇਲ ਸਿੰਘ ਅਤੇ ਓਮ ਪ੍ਰਕਾਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਿਟੀ ਕੋਟਕਪੂਰਾ ਦੇ ਐੱਸਐੱਚਓ ਮਨੋਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪੀਸੀਆਰ ’ਚ ਤਾਇਨਾਤ ਗੁਰਮੇਲ ਸਿੰਘ ਤੇ ਓਮ ਪ੍ਰਕਾਸ਼ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਰੋਕਿਆ ਤੇ ਵਾਹਨ ’ਤੇ ਨੰਬਰ ਨਾ ਲੱਗਾ ਹੋਣ ਬਦਲੇ ਉਸ ਤੋਂ ਕਥਿਤ ਤੌਰ ’ਤੇ 1000 ਰੁਪਏ ਰਿਸ਼ਵਤ ਲਈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰਨ ਤੋਂ ਬਾਅਦ ਮੁਲਾਜ਼ਮ ਗੁਰਮੇਲ ਸਿੰਘ ਅਤੇ ਓਮ ਪ੍ਰਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਨੇ ਦੋਵਾਂ ਨੂੰ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ।

Advertisement

Advertisement
Advertisement