ਐਂਬੂਲੈਂਸ ਦੀ ਦੁਰਵਰਤੋਂ ਦੇ ਦੋਸ਼ ਹੇਠ ਕੇਂਦਰੀ ਮੰਤਰੀ ਸੁਰੇਸ਼ ਗੋਪੀ ਤੇ ਹੋਰਾਂ ਖ਼ਿਲਾਫ਼ ਕੇਸ ਦਰਜ
07:27 AM Nov 04, 2024 IST
Advertisement
Advertisement
ਤ੍ਰਿਸ਼ੂਰ, 3 ਨਵੰਬਰ
ਇਸ ਸਾਲ ਅਪਰੈਲ ’ਚ ਤ੍ਰਿਸ਼ੂਰ ਪੂਰਮ ਉਤਸਵ ਦੌਰਾਨ ਐਂਬੂਲੈਂਸ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਕੇਂਦਰੀ ਮੰਤਰੀ ਸੁਰੇਸ਼ ਗੋਪੀ ਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਤ੍ਰਿਸ਼ੂਰ ਪੂਰਬੀ ਪੁਲੀਸ ਨੇ ਅੱਜ ਇਸ ਸਬੰਧ ਵਿੱਚ ਕੇਂਦਰੀ ਪੈਟਰੋਲੀਅਮ, ਕੁਦਰਤੀ ਗੈਸ ਤੇ ਸੈਰ ਸਪਾਟਾ ਰਾਜ ਮੰਤਰੀ ਗੋਪੀ, ਅਭਿਜੀਤ ਨਾਇਰ ਤੇ ਇੱਕ ਐਂਬੂਲੈਂਸ ਚਾਲਕ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਸਥਾਨਕ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਨੇਤਾ ਪੀ ਸੁਮੇਸ਼ ਦੀ ਸ਼ਿਕਾਇਤ ਮਗਰੋਂ ਦਰਜ ਕੀਤਾ ਗਿਆ। ਸ਼ਿਕਾਇਤ ’ਚ ਪੁਲੀਸ ਦੀਆਂ ਪਾਬੰਦੀਆਂ ਦੀ ਉਲੰਘਣਾ ਕਰਦਿਆਂ ਪੂਰਮ ਉਤਸਵ ਵਾਲੀ ਥਾਂ ਤੱਕ ਪਹੁੰਚਣ ਲਈ ਐਂਬੂਲੈਂਸ ਦੀ ਕਥਿਤ ਤੌਰ ’ਤੇ ਦੁਰਵਰਤੋਂ ਕਰਨ ਨੂੰ ਲੈ ਕੇ ਗੋਪੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। -ਪੀਟੀਆਈ
Advertisement
Advertisement