ਚੋਰੀ ਦੇ ਮਾਮਲਿਆਂ ’ਚ ਅਣਪਛਾਤਿਆਂ ਖਿਲਾਫ਼ ਕੇਸ ਦਰਜ
ਪੱਤਰ ਪ੍ਰੇਰਕ
ਫਗਵਾੜਾ, 1 ਸਤੰਬਰ
ਇੱਕ ਦੁਕਾਨ ਦਾ ਸ਼ਟਰ ਪੁੱਟ ਕੇ ਚੋਰੀ ਕਰਨ ਦੇ ਮਾਮਲੇ ’ਚ ਰਾਵਲਪਿੰਡੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨਰਿੰਦਰ ਕੁਮਾਰ ਵਾਸੀ ਰਿਹਾਣਾ ਜੱਟਾਂ ਨੇ ਦੱਸਿਆ ਕਿ 28 ਅਗਸਤ ਨੂੰ ਉਸ ਦੀ ਦੁਕਾਨ ਦੇ ਅੰਦਰੋਂ ਚੋਰ ਐਲਸੀਡੀ, ਦੋ ਸੀਸੀਟੀਵੀ ਕੈਮਰੇ ਤੇ ਪੰਜ ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ ਜਿਸ ਸਬੰਧ ’ਚ ਪੁਲੀਸ ਨੇ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਸਤਨਾਮਪੁਰਾ ਪੁਲੀਸ ਨੇ ਚੋਰੀ ਕਰਨ ਦੇ ਸਬੰਧ ’ਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਚਹੇੜੂ ਚੌਕੀ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਹੰਮਦ ਹੀਜਾਨ ਵਾਸੀ ਆਦਰਸ਼ ਨਗਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਲਵਲੀ ਯੂਨੀਵਰਸਿਟੀ ਵਿਖੇ ਪੜ੍ਹਾਈ ਕਰਦਾ ਹੈ। 29 ਅਗਸਤ ਨੂੰ ਉਹ ਆਪਣੇ ਕਮਰੇ ਨੂੰ ਤਾਲਾ ਲਗਾ ਕੇ ਗਿਆ ਹੋਇਆ ਸੀ ਤੇ ਉਸਨੂੰ ਮਕਾਨ ਮਾਲਕ ਨੇ ਫ਼ੋਨ ’ਤੇ ਸੂਚਨਾ ਮਿਲੀ ਸੀ ਕੋਈ ਵਿਅਕਤੀ ਐਕਟਿਵਾ ਤੇ ਸਵਾਰ ਹੋਇਆ ਕੇ ਆਇਆ ਸੀ ਤੇ ਉਸਦੇ ਕਮਰੇ ਦਾ ਲਾਕ ਤੋੜ ਕੇ ਅੰਦਰੋਂ ਸਾਮਾਨ ਚੋਰੀ ਕਰਕੇ ਲੈ ਗਿਆ ਤੇ ਜਦੋਂ ਉਸਨੇ ਆ ਕੇ ਦੇਖਿਆ ਤਾਂ ਅੰਦਰੋਂ ਉਸ ਦਾ ਲੈਪਟਾਪ ਚੋਰੀ ਸੀ।