For the best experience, open
https://m.punjabitribuneonline.com
on your mobile browser.
Advertisement

ਰੰਜਿਸ਼ ਕਾਰਨ ਕੁੱਟਮਾਰ ਕਰਨ ’ਤੇ ਕੇਸ ਦਰਜ

08:14 AM May 04, 2024 IST
ਰੰਜਿਸ਼ ਕਾਰਨ ਕੁੱਟਮਾਰ ਕਰਨ ’ਤੇ ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਮਈ
ਥਾਣਾ ਡਿਵੀਜ਼ਨ ਨੰਬਰ-3 ਦੇ ਇਲਾਕੇ ਗੁਰਦੁਆਰਾ ਰਾਵਲ ਪਿੰਡੀ ਖੁੱਡ ਮਹੱਲਾ ਵਿੱਚ ਰੰਜਿਸ਼ ਕਾਰਨ ਕੁੱਟਮਾਰ ਕਰਨ ਦੇ ਦੋਸ਼ ਤਹਿਤ ਛੇ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਕੁਲਵਿੰਦਰ ਸਿੰਘ ਵਾਸੀ ਮੋਹਰ ਸਿੰਘ ਨਗਰ ਨੇ ਦੱਸਿਆ ਕਿ ਉਹ ਆਪਣੇ ਭਰਾ ਜਤਿੰਦਰਪਾਲ ਸਿੰਘ ਨਾਲ ਗੁਰਦੁਆਰਾ ਰਾਵਲ ਪਿੰਡੀ ਖੁੱਡ ਮਹੱਲਾ ਵਿੱਚ ਮੱਥਾ ਟੇਕਣ ਗਿਆ ਸੀ ਤਾਂ ਦਿਲਪ੍ਰੀਤ ਸਿੰਘ, ਲਵਲੀ, ਰਿੱਕੀ ਮੌਖਾ ਅਤੇ 2-3 ਲੋਕਾਂ ਨੇ ਪੁਰਾਣੀ ਰੰਜਿਸ਼ ਕਰ ਕੇ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕੀਤੀ। ਉਸ ਦੇ ਰੌਲਾ ਪਾਉਣ ’ਤੇ ਉਹ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×