ਦੀਵਾਲੀ ਤੋਂ ਅਗਲੀ ਰਾਤ ਨੂੰ ਪਟਾਕੇ ਚਲਾਉਣ ’ਤੇ ਕੇਸ ਦਰਜ
10:02 AM Nov 15, 2023 IST
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਯੂਟੀ ਪ੍ਰਸ਼ਾਸਨ ਵੱਲੋਂ ਦੀਵਾਲੀ ਵਾਲੀ ਰਾਤ ਨੂੰ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਪ੍ਰਵਾਨਗੀ ਦਿੱਤੀ ਸੀ। ਇਸ ਦੇ ਬਾਵਜੂਦ ਵੱਡੀ ਗਿਣਤੀ ’ਚ ਲੋਕ ਦੀਵਾਲੀ ਵਾਲੀ ਰਾਤ ਨੂੰ ਦੇਰ ਤੱਕ ਅਤੇ ਉਸ ਤੋਂ ਅਗਲੇ ਦਿਨ ਵੀ ਪਟਾਕੇ ਚਲਾਉਂਦੇ ਰਹੇ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-36 ਦੀ ਪੁਲੀਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਰਾਤ ਕਿਸੇ ਵੱਲੋਂ ਸੈਕਟਰ-43 ਦੇ ਦਸਹਿਰਾ ਗਰਾਊਂਡ ਵਿੱਚ ਪਟਾਕੇ ਚਲਾਏ ਜਾ ਰਹੇ ਸਨ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੇ ਗਸ਼ਤ ਕੀਤੀ ਤਾਂ ਉੱਥੇ ਕੋਈ ਵਿਅਕਤੀ ਦਿਖਾਈ ਨਹੀਂ ਦਿੱਤਾ। ਥਾਣਾ ਸੈਕਟਰ-36 ਦੀ ਪੁਲੀਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement