ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਲੜਕੀ ਨੂੰ ਅਗਵਾ ਕਰਨ ’ਤੇ ਕੇਸ ਦਰਜ

08:55 AM Oct 29, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 28 ਅਕਤੂਬਰ
ਅੰਮ੍ਰਿਤਸਰ ਦਾ ਇਕ ਨੌਜਵਾਨ ਚੋਹਲਾ ਸਾਹਿਬ ਕਸਬਾ ਤੋਂ ਨਾਬਾਲਗ ਲੜਕੀ ਨੂੰ ਕਥਿਤ ਤੌਰ ’ਤੇ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ| ਪੀੜਤ ਲੜਕੀ ਦੇ ਪਿਤਾ ਨੇ ਚੋਹਲਾ ਸਾਹਿਬ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਕਿਹਾ ਕਿ ਉਸ ਦੀ ਨਾਬਾਲਗ ਲੜਕੀ 26 ਅਕਤੂਬਰ ਨੂੰ ਪਿੰਡ ਵਿੱਚ ਆਪਣੀ ਸਹੇਲੀ ਨੂੰ ਮਿਲਣ ਲਈ ਆਖ ਕੇ ਗਈ ਸੀ ਜੋ ਸ਼ਾਮ ਤੱਕ ਘਰ ਨਾ ਆਈ| ਪਰਿਵਾਰ ਨੇ ਆਸ-ਪਾਸ ਉਸ ਦੀ ਕਾਫ਼ੀ ਭਾਲ ਕੀਤੀ ਪਰ ਉਹ ਕਿਧਰੇ ਨਾ ਮਿਲੀ| ਪਰਿਵਾਰ ਨੇ ਦੋਸ਼ ਲਗਾਇਆ ਕਿ ਲੜਕੀ ਨੂੰ ਅੰਮ੍ਰਿਤਸਰ ਦਾ ਵਾਸੀ ਜਗਦੀਪ ਸਿੰਘ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਕੇ ਲੈ ਗਿਆ ਹੈ| ਇਸ ਸਬੰਧੀ ਪੁਲੀਸ ਨੇ ਬੀਐੱਨਐੱਸ ਦੀ ਦਫ਼ਾ 137 (2), 96 ਅਧੀਨ ਕੇਸ ਦਰਜ ਕੀਤਾ ਹੈ|

Advertisement

Advertisement