ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮ ਤੋਂ ਲੁੱਟ-ਖੋਹ ਕਰਨ ਦੇ ਮਾਮਲੇ ਵਿੱਚ ਕੇਸ ਦਰਜ

08:56 AM Jun 10, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 9 ਜੂਨ
ਚੋਣ ਡਿਊਟੀ ਭੁਗਤਾਉਣ ਉਪਰੰਤ ਆਪਣੇ ਘਰ ਵਾਪਸ ਆ ਰਹੇ ਇੱਕ ਮੁਲਾਜ਼ਮ ਨੂੰ ਲੁੱਟਣ ਵਾਲੀ ਘਟਨਾ ਸਬੰਧੀ ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ| ਪੀੜਤ ਮੁਲਾਜ਼ਮ ਦਰਸ਼ਨ ਸਿੰਘ ਵਾਦੀ ਪੱਧਰੀ ਕਲਾਂ ਆਪਣੀ ਡਿਊਟੀ ਭੁਗਤਾ ਕੇ ਮੋਟਰਸਾਈਕਲ ’ਤੇ ਵਾਪਸ ਜਾ ਰਿਹਾ ਸੀ ਕਿ ਉਸ ਨੂੰ ਡਾਲੇਕੇ ਪਿੰਡ ਦੇ ਮੋੜ ’ਤੇ ਦੋ ਲੁਟੇਰਿਆਂ ਨੇ ਰੋਕ ਲਿਆ। ਇਸ ਦੌਰਾਨ ਲੁਟੇਰਿਆਂ ਨੇ ਦਾਤਰ ਨਾਲ ਜਾਨ ਤੋਂ ਮਾਰ ਦੇਣ ਦੀ ਧਮਕੀ ਦੇ ਕੇ ਉਸ ਤੋਂ ਪਰਸ ਖੋਹ ਲਿਆ ਸੀ| ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਪਰਸ ਵਿੱਚ ਚਾਰ ਹਜ਼ਾਰ ਰੁਪਏ, ਆਧਾਰ ਕਾਰਡ ਤੇ ਏਟੀਐੱਮ, ਜ਼ਰੂਰੀ ਆਦਿ ਦਸਤਾਵੇਜ਼ ਸਨ| ਉਸ ਨੇ ਇਸ ਸਬੰਧੀ ਪੁਲੀਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ। ਪੁਲੀਸ ਅਧਿਕਾਰੀ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਦਫ਼ਾ 379-ਬੀ ਅਤੇ 506 ਅਧੀਨ ਕੇਸ ਦਰਜ ਕੀਤਾ ਗਿਆ ਹੈ|

Advertisement

Advertisement